Droupadi Murmu: ਰਾਸ਼ਟਰਪਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਟੇਕਿਆ ਮੱਥਾ
Published : Sep 4, 2024, 10:29 pm IST
Updated : Sep 4, 2024, 10:29 pm IST
SHARE ARTICLE
President of India Droupadi Murmu
President of India Droupadi Murmu

ਰਾਸ਼ਟਰਪਤੀ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕੀਰਤਨ ਸਰਵਣ ਕੀਤਾ

Droupadi Murmu News : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਸਨਮਾਨਿਤ ਕੀਤਾ ਗਿਆ। 

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕੀਰਤਨ ਸਰਵਣ ਕੀਤਾ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਗੁਰਦੁਆਰਾ ਸਾਹਿਬ ਵਿੱਚ ਰੁੱਖ ਵੀ ਲਗਾਏ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ‘ਗੁਰੂ ਗ੍ਰੰਥ ਸਾਹਿਬ’ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਧਾਰਮਿਕ ਗ੍ਰੰਥ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਮੋਦੀ ਨੇ ਟਵਿੱਟਰ 'ਤੇ ਇਕ ਪੋਸਟ 'ਚ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਨਾ ਦਿੰਦੇ ਹਨ ਅਤੇ ਲੋਕਾਂ ਨੂੰ ਦੂਜਿਆਂ ਦੀ ਸੇਵਾ ਅਤੇ ਦੇਖਭਾਲ ਕਰਨ ਲਈ ਪ੍ਰੇਰਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਹ ਸਾਨੂੰ ਆਪਣੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਬੰਧਨ ਨੂੰ ਅੱਗੇ ਵਧਾਉਣ ਦਾ ਉਪਦੇਸ਼ ਵੀ ਦਿੰਦੇ ਹਨ। ਇਨ੍ਹਾਂ ਦੀਆਂ ਸਿੱਖਿਆਵਾਂ ਸਾਡੀਆਂ ਕੋਸ਼ਿਸ਼ਾਂ ਨੂੰ ਬਿਹਤਰ ਬਣਾਉਣ ਦੇ ਸਾਡੇ ਯਤਨਾਂ ਵਿੱਚ ਸਾਡੀ ਅਗਵਾਈ ਕਰਦੀਆਂ ਰਹਿਣ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement