
ਇੱਕ ਵਿਅਕਤੀ ਦੀ ਹੋਈ ਮੌਤ ਅਤੇ ਕਈ ਵਿਅਕਤੀ ਹੋਏ ਜ਼ਖਮੀ
ਨਾਗਪੁਰ : ਮਹਾਰਾਸ਼ਟਰ ਦੇ ਨਾਗਪੁਰ ਦੇ ਬਾਜ਼ਾਰਗਾਓਂ ਵਿੱਚ ਸਥਿਤ ਸੋਲਰ ਇੰਡਸਟਰੀਜ਼ ਵਿੱਚ ਬੁੱਧਵਾਰ ਰਾਤ ਨੂੰ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਲਗਭਗ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਦੋ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਮੌਜੂਦ ਹਨ।
ਇਸ ਹਾਦਸੇ ਦੌਰਾਨ ਜ਼ਖਮੀ ਹੋਣ ਵਾਲੇ ਇਕ ਕਰਮਚਾਰੀ ਨੇ ਦੱਸਿਆ ਕਿ ਇਹ ਘਟਨਾ ਰਾਤ ਲਗਭਗ 12 :30ਵਜੇ ਦੇ ਕਰੀਬ ਵਾਪਰੀ। ਜਦੋਂ ਅਸੀਂ ਰਿਐਕਟਰ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਅਸੀਂ ਸਾਰੇ ਬਾਹਰ ਆ ਗਏ। ਲਗਭਗ 20-25 ਮਿੰਟਾਂ ਤੱਕ ਲਗਾਤਾਰ ਧੂੰਏਂ ਤੋਂ ਬਾਅਦ ਇੱਕ ਧਮਾਕਾ ਹੋਇਆ ਅਤੇ ਇਸ ਹਾਦਸੇ ਵਿਚ ਕਈ ਵਿਕਅਤੀ ਜ਼ਖਮੀ ਹੋ ਗਏ।