
ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ’ਚ ਧਵਨ ਨੇ ਈਡੀ ਸਾਹਮਣੇ ਦਰਜ ਕਰਵਾਏ ਬਿਆਨ
ਨਵੀਂ ਦਿੱਲੀ : ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਈਡੀ ਸਾਹਮਣੇ ਪੇਸ਼ ਹੋਏ। ਉਨ੍ਹਾਂ ਗੈਰ ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ’ਚ ਈਡੀ ਕੋਲ ਆਪਣੇ ਬਿਆਨ ਦਰਜ ਕਰਵਾਏ। ਉਹ ਵੀਰਵਾਰ ਨੂੰ ਦਿੱਲੀ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਖੇ 11 ਵਜੇ ਪਹੁੰਚੇ।
ਮੰਨਿਆ ਜਾ ਰਿਹਾ ਹੈ ਕਿ 39 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਕੁੱਝ ਇਸ਼ਤਿਹਾਰਾਂ ਰਾਹੀਂ ਇਸ ਐਪ ਨਾਲ ਜੁੜੇ ਹੋਏ ਹਨ ਅਤੇ ਈਡੀ ਨੇ ਪੁੱਛਗਿੱਛ ਦੌਰਾਨ ਇਸ ਐਪ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਸਮਝਣਾ ਚਾਹਿਆ। ਈਡੀ ਗੈਰਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜੇ ਅਜਿਹੇ ਕਈ ਮਾਮਲਿਆਂ ਜਾਂਚ ਕਰ ਰਹੀ ਹੈ, ਜਿਨ੍ਹਾਂ ’ਤੇ ਕਈ ਵਿਅਕਤੀਆਂ ਅਤੇ ਨਿਵੇਸ਼ਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਕਰਨ ਜਾਂ ਟੈਕਸ ਚੋਰੀ ਕਰਨ ਦਾ ਆਰੋਪ ਹੈ।