
Delhi News : ਬੈਂਚ ਨੇ ਮਾਮਲੇ ਦੀ ਸੁਣਵਾਈ 12 ਹਫ਼ਤਿਆਂ ਲਈ ਮੁਲਤਵੀ ਕਰ ਦਿਤੀ
Delhi News in Punjabi : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਗੁਰੂਗ੍ਰਾਮ ਵਿਚ ਸੱਤ ਸਾਲ ਪਹਿਲਾਂ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਮੌਤ ਦੀ ਸਜ਼ਾ ’ਤੇ ਰੋਕ ਲਗਾ ਦਿਤੀ।
ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਵਿਰੁਧ ਦੋਸ਼ੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿਤਾ, ਜਿਸ ਵਿਚ ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਮੌਤ ਦੀ ਸਜ਼ਾ ਦੀ ਪੁਸ਼ਟੀ ਕੀਤੀ ਸੀ। ਬੈਂਚ ਨੇ ਕਿਹਾ, ‘‘ਅਪੀਲਕਰਤਾ ਨੂੰ ਦਿਤੀ ਗਈ ਮੌਤ ਦੀ ਸਜ਼ਾ ’ਤੇ ਅਮਲ ’ਤੇ ਰੋਕ ਰਹੇਗੀ।’’
ਬੈਂਚ ਨੇ ਮਾਮਲੇ ਦੀ ਸੁਣਵਾਈ 12 ਹਫ਼ਤਿਆਂ ਲਈ ਮੁਲਤਵੀ ਕਰ ਦਿਤੀ। ਬੈਂਚ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਨੂੰ ਹੇਠਲੀ ਅਦਾਲਤ ਅਤੇ ਹਾਈ ਕੋਰਟ ਤੋਂ ਮਾਮਲੇ ਦੇ ਅਸਲ ਰਿਕਾਰਡ ਮੰਗਣ ਲਈ ਕਿਹਾ। ਅਦਾਲਤ ਨੇ ਸਬੰਧਤ ਜੇਲ ਸੁਪਰਡੈਂਟ ਨੂੰ ਸਰਕਾਰੀ ਮੈਡੀਕਲ ਹਸਪਤਾਲ ਤੋਂ ਅਪੀਲਕਰਤਾ ਦਾ ਮਨੋਵਿਗਿਆਨਕ ਮੁਲਾਂਕਣ ਕਰਵਾਉਣ ਦੇ ਨਿਰਦੇਸ਼ ਦਿਤੇ। ਇਸ ਦੀ ਰਿਪੋਰਟ ਅੱਠ ਹਫ਼ਤਿਆਂ ਦੇ ਅੰਦਰ ਹਰਿਆਣਾ ਦੇ ਵਕੀਲ ਰਾਹੀਂ ਸੁਪਰੀਮ ਕੋਰਟ ਵਿਚ ਪੇਸ਼ ਕਰਨੀ ਪਵੇਗੀ, ਇਸ ਤੋਂ ਇਲਾਵਾ, ਅਪੀਲਕਰਤਾ ਨਾਲ ਸਬੰਧਤ ਸਾਰੇ ਪ੍ਰੋਬੇਸ਼ਨ ਅਫ਼ਸਰਾਂ ਦੀ ਰਿਪੋਰਟ ਵੀ ਪੇਸ਼ ਕਰਨੀ ਪਵੇਗੀ।
(For more news apart from Supreme Court stays death penalty in rape and murder case minor girl News in Punjabi, stay tuned to Rozana Spokesman)