ਰੇਲ ਮੰਤਰਾਲੇ ਨੇ ਨਵੀਂ ਦਿੱਲੀ-ਲੋਹੀਆ ਖਾਸ ਨਵੀਂ ਦਿੱਲੀ ਇੰਟਰਸਿਟੀ ਐਕਸਪ੍ਰੈਸ ਦਾ ਨਾਮ ਬਦਲ ਕੇ ‘ਸਰਬੱਤ ਦਾ ਭਲਾ’ ਐਕਸਪ੍ਰੈੱਸ
ਨਵੀਂ ਦਿੱਲੀ : ਰੇਲ ਮੰਤਰਾਲੇ ਨੇ ਨਵੀਂ ਦਿੱਲੀ-ਲੋਹੀਆ ਖਾਸ ਨਵੀਂ ਦਿੱਲੀ ਇੰਟਰਸਿਟੀ ਐਕਸਪ੍ਰੈਸ ਦਾ ਨਾਮ ਬਦਲ ਕੇ ‘ਸਰਬੱਤ ਦਾ ਭਲਾ’ ਐਕਸਪ੍ਰੈੱਸ ਕਰ ਦਿੱਤਾ ਗਿਆ ਹੈ। ਇਸ ਟ੍ਰੇਨ ਨੂੰ ਖਾਸ ਤੌਰ ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਨੂੰ ਧਿਆਨ ਵਿੱਚ ਰੱਖਕੇ ਚਲਾਇਆ ਗਿਆ ਹੈ। ਰੇਲ ਮੰਤਰੀ ਸ੍ਰੀ ਪੀਯੂਸ਼ ਗੋਇਲ, ਕੇਂਦਰੀ ਮੰਤਰੀਆਂ ਸ੍ਰੀ ਹਰਸ਼ ਵਰਧਨ ਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਸਵੇਰੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ‘ਸਰਬੱਤ ਦਾ ਭਲਾ’ ਐਕਸਪ੍ਰੈੱਸ ਰੇਲ–ਗੱਡੀ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਤੋਂ ਪਹਿਲਾਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੱਲ੍ਹ ਆਪਣੇ ਇੱਕ ਟਵੀਟ ਰਾਹੀਂ ਕਿਹਾ ਸੀ ਕਿ ਉਹ ਬਹੁਤ ਧੰਨਵਾਦੀ ਹਨ ਕਿ ਸ੍ਰੀ ਪੀਯੂਸ਼ ਗੋਇਲ ਨੇ ਉਨ੍ਹਾਂ ਦੀ ਬੇਨਤੀ ਉੱਤੇ ਇਸ ਰੇਲ–ਗੱਡੀ ਦਾ ਨਾਂਅ ‘ਸਰਬੱਤ ਦਾ ਭਲਾ’ ਐਕਸਪ੍ਰੈੱਸ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਇਹ ਸ਼ਾਂਤੀ ਤੇ ਆਪਸੀ ਭਾਈਚਾਰੇ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਤੋਂ ਪਹਿਲਾਂ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਦਾ ਰੇਲ ਮੰਤਰਾਲਾ ਪਹਿਲਾਂ ਹੀ 14 ਵਿਸ਼ੇਸ਼ ਰੇਲ–ਗੱਡੀਆਂ ਚਲਾਉਣ ਦਾ ਐਲਾਨ ਵੀ ਕਰ ਚੁੱਕਾ ਹੈ।
ਇਹ ਵਿਸ਼ੇਸ਼ ਰੇਲ–ਗੱਡੀਆਂ 1 ਨਵੰਬਰ, 2019 ਤੋਂ ਚੱਲਣ ਲੱਗ ਪੈਣਗੀਆਂ। ਇਸ ਵਾਰ ਦਾ ਪ੍ਰਕਾਸ਼ ਪੁਰਬ ਮੰਗਲਵਾਰ, 12 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਹ ਸਪੈਸ਼ਲ ਰੇਲਾਂ ਤੇ ਐਕਸਪ੍ਰੈੱਸ ਰੇਲ–ਗੱਡੀਆਂ ਨਾਂਦੇੜ ਤੇ ਪਟਨਾ ਸਾਹਿਬ ਤੱਕ ਤੋਂ ਵੀ ਸਿੱਧੀਆਂ ਪੰਜਾਬ ਪੁੱਜਣਗੀਆਂ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਨੂੰ ਜੋੜਨ ਲਈ ਇੱਕ ਸਪੈਸ਼ਲ ਰੇਲ–ਗੱਡੀ ਚਲਾਉਣ ਦੀ ਪੰਜਾਬ ਸਰਕਾਰ ਦੀ ਪੇਸ਼ਕਸ਼ ਵੀ ਪ੍ਰਵਾਨ ਕੀਤੀ ਸੀ।
ਉੱਧਰ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦਾ ਕੰਮ ਵੀ ਪੂਰੇ ਜ਼ੋਰ–ਸ਼ੋਰ ਨਾਲ ਚੱਲ ਰਿਹਾ ਹੈ, ਜੋ ਨਵੰਬਰ ਦੇ ਮੁੱਖ ਸਮਾਰੋਹ ਤੋਂ ਪਹਿਲਾਂ ਹਰ ਹਾਲਤ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
Delhi: Railways Minister Piyush Goyal, and Union Ministers Harsh Vardhan & Harsimrat Kaur Badal flagged off 'Sarbat Da Bhalla Express' at New Delhi railway station today. New Delhi-Ludhiana Intercity will now be known as Sarbat Da Bhalla Express & ply till Lohian Khas, Punjab. pic.twitter.com/mzjHIVHLen
— ANI (@ANI) October 4, 2019
ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਇੱਕ ਡੀਜਲ਼ ਮਲਟੀਪਲ ਯੂਨਿਟ (DEMU) ਰੇਲ–ਗੱਡੀ ਵੀ 1 ਨਵੰਬਰ ਤੋਂ ਲੈ ਕੇ 16 ਨਵੰਬਰ ਤੱਕ 60 ਵਾਰ ਚੱਲੇਗੀ। ਅੰਮ੍ਰਿਤਸਰ ਤੋਂ ਇਹ ਰੇਲ–ਗੱਡੀ ਸਵੇਰੇ 9:10 ਵਜੇ ਚੱਲ ਕੇ ਬਾਅਦ ਦੁਪਹਿਰ 2:30 ਵਜੇ ਡੇਰਾ ਬਾਬਾ ਨਾਨਕ ਪੁੱਜਿਆ ਕਰੇਗੀ। ਇੰਝ ਹੀ ਇਸੇ ਸਮੇਂ ਦੌਰਾਨ ਫ਼ਿਰੋਜ਼ਪੁਰ–ਪਟਨਾ ਐਕਸਪ੍ਰੈੱਸ ਰੇਲ–ਗੱਡੀ ਵੀ ਤਿੰਨ ਵਾਰ ਚੱਲੇਗੀ; ਜੋ 6 ਨਵੰਬਰ, 10 ਤੇ 16 ਨਵੰਬਰ ਨੂੰ ਚੱਲੇਗੀ ਤੇ ਵਾਪਸੀ ਲਈ ਇਹ ਫ਼ਿਰੋਜ਼ਪੁਰ ਤੋਂ 5 ਨਵੰਬਰ, 9 ਤੇ 14 ਨਵੰਬਰ ਨੂੰ ਰਵਾਨਾ ਹੋਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।