ਜਿਨ੍ਹਾਂ ਨੂੰ ਸੰਵਿਧਾਨ ਪਸੰਦ ਨਹੀਂ, ਉਹਨਾਂ ਨੂੰ ਭਾਰਤ ਵਿਚ ਰਹਿਣ ਦਾ ਅਧਿਕਾਰ ਨਹੀਂ: ਰਾਮਦਾਸ ਅਠਾਵਲੇ
Published : Oct 4, 2019, 10:52 am IST
Updated : Oct 6, 2019, 9:58 am IST
SHARE ARTICLE
Those who don't like Constitution can leave India: Ramdas Athawale
Those who don't like Constitution can leave India: Ramdas Athawale

ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਮੁਖੀ ਅਤੇ ਕੇਂਦਰੀ ਮੰਤਰੀ ਰਾਮਦਾਰ ਅਠਾਵਲੇ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆਂ ਵਿਚ ਸਭ ਤੋਂ ਵਧੀਆ ਹੈ

ਮੁੰਬਈ: ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਮੁਖੀ ਅਤੇ ਕੇਂਦਰੀ ਮੰਤਰੀ ਰਾਮਦਾਰ ਅਠਾਵਲੇ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆਂ ਵਿਚ ਸਭ ਤੋਂ ਵਧੀਆ ਹੈ, ਜਿਸ ਨੂੰ ਇਹ ਸੰਵਿਧਾਨ ਪਸੰਦ ਨਹੀਂ ਹੈ, ਉਸ ਨੂੰ ਇਸ ਦੇਸ਼ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਉਹ ਰਿਪਬਲਿਕਨ ਪਾਰਟੀ ਆਫ ਇੰਡੀਆ ਦੀ  62ਵੀਂ ਵਰੇਗੰਢ ਦੇ ਮੌਕੇ ‘ਤੇ ਅਯੋਜਿਤ ਸਮਾਗਮ ਵਿਚ ਬੋਲ ਰਹੇ ਸਨ।

Union Minister Ramdas AthawaleUnion Minister Ramdas Athawale

ਰਿਪਬਲਿਕਨ ਪਾਰਟੀ ਆਫ ਇੰਡੀਆ ਦੀ ਸਥਾਪਨਾ 3 ਅਕਤੂਬਰ 1957 ਨੂੰ ਨਾਗਪੁਰ ਵਿਚ ਹੋਈ ਸੀ। ਰਿਪਬਲਿਕਨ ਪਾਰਟੀ ਆਫ ਇੰਡੀਆ ਹਰ ਸਾਲ ਇਹ ਸਮਾਗਮ ਅਯੋਜਿਤ ਕਰਦੀ ਹੈ। ਇਸ ਮੌਕੇ ‘ਤੇ ਅਠਾਵਲੇ ਨੇ ਕਿਹਾ ਕਿ ਸੰਵਿਧਾਨ ਦੀ ਰਚਨਾ ਭੀਮ ਰਾਓ ਅੰਬੇਦਕਰ ਦੀ ਦੇਖ-ਰੇਖ ਵਿਚ ਹੋਈ ਸੀ ਅਤੇ ਇਸ ਨੂੰ ਦੁਨੀਆਂ ਦੀ ਸਭ ਤੋਂ ਵਧੀਆ ਪੁਸਤਕ ਮੰਨਿਆ ਜਾਂਦਾ ਹੈ।

constitution of indiaConstitution of india

ਦੱਸ ਦਈਏ ਕਿ ਹਾਲ ਹੀ ਵਿਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਹਾ ਗਿਆ ਸੀ ਕਿ ਮਹਾਰਾਸ਼ਟਰ ਵਿਚ ਭਾਜਪਾ, ਸ਼ਿਵਸੈਨਾ ਅਤੇ ਕਈ ਛੋਟੇ ਦਲਾਂ ਦਾ ਸੱਤਾਧਾਰੀ ਗਠਜੋੜ 21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ 240 ਤੋਂ 250 ਸੀਟਾਂ ‘ਤੇ ਜਿੱਤ ਹਾਸਲ ਕਰੇਗਾ। ਮਹਾਰਾਸ਼ਟਰ ਵਿਧਾਨ ਸਭਾ ਵਿਚ ਕੁੱਲ 288 ਸੀਟਾਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement