
ਭਾਜਪਾ ਵਰਕਰਾਂ 'ਤੇ ਟੀਐਮਸੀ ਵਰਕਰਾਂ ਦਾ ਹਮਲਾ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਦੇਸ਼ ਭਰ ਵਿਚ ਜਾਰੀ ਹਨ। ਇਸ ਦੌਰਾਨ ਭਾਜਪਾ ਵਰਕਰਾਂ ਵੱਲੋਂ ਇਹਨਾਂ ਕਾਨੂੰਨਾਂ ਦੇ ਹੱਕ ਵਿਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਭਾਜਪਾ ਵਰਕਰ ਰੈਲੀਆਂ ਅਤੇ ਮਾਰਚ ਜ਼ਰੀਏ ਲੋਕਾਂ ਨੂੰ ਇਹਨਾਂ ਕਾਨੂੰਨਾਂ ਦੇ ਫਾਇਦੇ ਦੱਸ ਰਹੇ ਹਨ।
BJP workers carrying a march in support of Farm Laws were attacked
ਇਸ ਦੇ ਚਲਦਿਆਂ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਨੋਡਾਖਲੀ ਪਿੰਡ ਵਿਚ ਸ਼ਨੀਵਾਰ ਨੂੰ ਭਾਜਪਾ ਨੇ ਨਵੇਂ ਖੇਤੀ ਕਾਨੂੰਨ ਨੇ ਹੱਕ ਵਿਚ ਮਾਰਚ ਕੱਢਿਆ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਵਰਕਰ ਵੀ ਉੱਥੇ ਪਹੁੰਚ ਗਏ।
#WATCH West Bengal: BJP workers, who were carrying out a march in support of Farm Laws yesterday in Nodakhali village of South 24 Parganas district, were attacked allegedly by TMC workers. Seven people arrested. (03.10.2020) pic.twitter.com/rpk3qsSyK8
— ANI (@ANI) October 4, 2020
ਟੀਐਮਸੀ ਵਰਕਰਾਂ ਨੇ ਭਾਜਪਾ ਵਰਕਰਾਂ ਨੂੰ ਰੈਲੀ ਰੋਕਣ ਲਈ ਕਿਹਾ, ਪਰ ਭਾਜਪਾ ਵਰਕਰਾਂ ਨੇ ਅਜਿਹਾ ਕਰਨ ਤੋਂ ਮਨ੍ਹਾਂ ਕਰ ਦਿੱਤਾ। ਇਸ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੇ ਕਥਿਤ ਤੌਰ 'ਤੇ ਭਾਜਪਾ ਵਰਕਰਾਂ 'ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿਚ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
BJP workers, carrying a march in support of Farm Laws were attacked
ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਟੀਐਮਸੀ ਅਤੇ ਭਾਜਪਾ ਵਰਕਰਾਂ ਵਿਚ ਤਣਾਅ ਦੇਖਿਆ ਜਾ ਰਿਹਾ ਹੈ। ਭਾਜਪਾ ਵੱਲੋਂ ਤੇਜ਼ੀ ਨਾਲ ਪੱਛਮੀ ਬੰਗਾਲ ਵਿਚ ਅਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
BJP
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸੜਕ 'ਤੇ ਉਤਰ ਆਈ ਹੈ, ਉੱਥੇ ਹੀ ਭਾਜਪਾ ਵੱਲੋਂ ਲਗਾਤਾਰ ਇਸ ਕਾਨੂੰਨ ਦੇ ਹੱਕ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਾਜਪਾ ਦਾ ਕਹਿਣਾ ਹੈ ਕਿ ਨਵੇਂ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹਨ ਤੇ ਇਸ ਨਾਲ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।