
ਪੀੜਤ ਲੜਕੀ ਦੇ ਪਿਤਾ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਯੂਪੀ ਦੇ ਸੀਐਮ ਨੇ ਸਵੀਕਾਰ
ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਥਰਸ ਕੇਸ ਵਿੱਚ 19 ਸਾਲਾ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਅਤੇ ਹਤਿਆ ਮਾਮਲੇ ਦੀ ਸੀਬੀਆਈ ਜਾਂਚ ਕਰਨ ਦੀ ਸਿਫਾਰਸ਼ ਕੀਤੀ। ਪੀੜਤ ਲੜਕੀ ਦੇ ਪਿਤਾ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਯੂਪੀ ਦੇ ਸੀਐਮ ਨੇ ਸਵੀਕਾਰ ਕਰ ਲਿਆ। ਇਸ ਕੇਸ ਖਿਲਾਫ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ।
cm yogi tweet
ਯੂਪੀ ਦੀ ਯੋਗੀ ਸਰਕਾਰ ਨੇ CBI ਜਾਂਚ ਦੀ ਸਿਫਾਰਿਸ਼ ਕੀਤੀ ਹੈ। ਰਾਹੁਲ ਅਤੇ ਪ੍ਰਿਯੰਕਾ ਨੇ ਪੀੜਤਾ ਦੇ ਭਰਾ, ਪਿਤਾ ਅਤੇ ਮਾਂ ਨਾਲ ਕਾਫ਼ੀ ਸਮੇਂ ਬੰਦ ਕਮਰੇ ਵਿੱਚ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਵੀ ਮੌਜੂਦ ਸੀ। ਦੱਸ ਦੇਈਏ ਕਿ ਹੁਣ ਤੱਕ ਇਸ ਕੇਸ ਵਿੱਚ ਕੁੱਲ੍ਹ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।