ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ ਸਰਕਾਰ ਦਾ 10 ਨੁਕਾਤੀ ‘ਵਿੰਟਰ ਐਕਸ਼ਨ ਪਲਾਨ’
Published : Oct 4, 2021, 6:43 pm IST
Updated : Oct 4, 2021, 6:43 pm IST
SHARE ARTICLE
Delhi CM Arvind Kejriwal
Delhi CM Arvind Kejriwal

ਦਿੱਲੀ ਦੇ ਅੰਦਰ, ਸਰਕਾਰ ਕਿਸਾਨਾਂ ਦੇ ਖੇਤਾਂ ਵਿਚ ਮੁਫ਼ਤ ਬਾਇਓ-ਡੀ-ਕੰਪੋਜ਼ਰ ਦਾ ਛਿੜਕਾਅ ਕਰੇਗੀ।

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ 15 ਸਤੰਬਰ ਤੋਂ ਦਿੱਲੀ ਵਿਚ ਪ੍ਰਦੂਸ਼ਣ (Delhi Pollution) ਦੀ ਸਥਿਤੀ ਠੀਕ ਹੈ। ਅਸੀਂ ਆਲੇ ਦੁਆਲੇ ਦੇ ਸੂਬਿਆਂ ਅਤੇ ਕੇਂਦਰ ਸਰਕਾਰ ਨੂੰ ਕਈ ਵਾਰ ਕਿਹਾ, ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ। ਉਨ੍ਹਾਂ ਨੇ ਨੇੜਲੇ ਸੂਬਿਆਂ ਅਤੇ ਕੇਂਦਰ ਸਰਕਾਰ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਜਨਰੇਟਰ ਨਾ ਚੱਲਣ। ਉਨ੍ਹਾਂ ਕਿਹਾ, ਪਰਾਲੀ ਸਾੜਨ ਤੋਂ ਰੋਕਣ ਲਈ ਜਿਸ ਤਰ੍ਹਾਂ ਦਿੱਲੀ ਸਰਕਾਰ ਆਪਣੇ ਕਿਸਾਨਾਂ ਦੇ ਖੇਤਾਂ ਵਿਚ ਮੁਫ਼ਤ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਕਰ ਰਹੀ ਹੈ, ਉਸੇ ਤਰ੍ਹਾਂ ਬਾਕੀ ਸੂਬਾ ਸਰਕਾਰਾਂ ਨੂੰ ਵੀ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ: ਕਿਸਾਨਾਂ ਨੂੰ ਚਿੜਾਉਂਦੇ ਨਜ਼ਰ ਆਏ ਕੇਂਦਰੀ ਮੰਤਰੀ ਅਜੇ ਮਿਸ਼ਰਾ, ਵੀਡੀਓ ਹੋਇਆ ਵਾਇਰਲ

Delhi PollutionDelhi Pollution

ਦਿੱਲੀ ਸਰਕਾਰ ਨੇ ਪ੍ਰਦੂਸ਼ਣ ਵਿਰੁੱਧ 10-ਨੁਕਾਤੀ  ‘ਵਿੰਟਰ ਐਕਸ਼ਨ ਪਲਾਨ’ (10-point Winter Action Plan) ਬਣਾਇਆ ਹੈ। ਪਰਾਲੀ ਦੇ ਲਈ ਬਾਇਓ ਡੀ-ਕੰਪੋਜ਼ਰ ਬਣਾਇਆ ਹੈ। ਦਿੱਲੀ ਦੇ ਅੰਦਰ, ਸਰਕਾਰ ਕਿਸਾਨਾਂ ਦੇ ਖੇਤਾਂ ਵਿਚ ਮੁਫ਼ਤ ਬਾਇਓ-ਡੀ-ਕੰਪੋਜ਼ਰ ਦਾ ਛਿੜਕਾਅ ਕਰੇਗੀ। ਨਿਰਮਾਣ ਸਥਾਨਾਂ 'ਤੇ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ 75 ਟੀਮਾਂ ਦਾ ਗਠਨ ਕੀਤਾ ਗਿਆ ਹੈ। ਕਿਸੇ ਵੀ ਨਿਰਮਾਣ ਸਥਾਨ 'ਤੇ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨੇ ਲਗਾਏ ਜਾਣਗੇ। ਕੂੜੇ ਨੂੰ ਸਾੜਨ ਤੋਂ ਰੋਕਣ ਲਈ 250 ਟੀਮਾਂ ਦੀ ਗਸ਼ਤ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਕੋਈ ਕੂੜਾ ਸਾੜਦਾ ਪਾਇਆ ਗਿਆ ਤਾਂ ਉਸ ’ਤੇ ਜੁਰਮਾਨਾ ਲਗਾਇਆ ਜਾਵੇਗਾ। ਪਟਾਕੇ ਚਲਾਉਣ 'ਤੇ ਵੀ ਪਾਬੰਦੀ ਲਗਾਈ ਗਈ ਹੈ।

ਹੋਰ ਪੜ੍ਹੋ: ਕੋਰੋਨਾ ਕਾਰਨ ਹੋਈ ਮੌਤ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਨੂੰ SC ਨੇ ਦਿੱਤੀ ਮਨਜ਼ੂਰੀ

Delhi PollutionDelhi Pollution

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮੋਗ ਟਾਵਰ ਦਾ ਅਧਿਐਨ ਕੀਤਾ ਜਾ ਰਿਹਾ ਹੈ। ਜੇ ਯੋਜਨਾ ਸਫਲ ਹੁੰਦੀ ਹੈ, ਤਾਂ ਦਿੱਲੀ ਦੇ ਹੋਰ ਸਥਾਨਾਂ 'ਤੇ ਵੀ ਸਮੋਗ ਟਾਵਰ ਲਗਾਏ ਜਾਣਗੇ। ਪ੍ਰਦੂਸ਼ਣ ਦੇ ਹੌਟਸਪੌਟ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਗ੍ਰੀਨ ਵਾਰ ਰੂਮ ਨੂੰ ਹੋਰ ਸੁਧਾਰਿਆ ਜਾ ਰਿਹਾ ਹੈ, 50 ਨਵੇਂ ਵਾਤਾਵਰਣ ਇੰਜੀਨੀਅਰ ਵੀ ਭਰਤੀ ਕੀਤੇ ਗਏ ਹਨ। ਗ੍ਰੀਨ ਦਿੱਲੀ ਐਪ ਨਿਰੰਤਰ ਕੰਮ ਕਰ ਰਹੀ ਹੈ, ਐਪ 'ਤੇ ਪ੍ਰਦੂਸ਼ਣ ਬਾਰੇ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦਾ ਪਹਿਲਾ ਈ-ਈਕੋ ਵੇਸਟ ਪਾਰਕ 20 ਏਕੜ ਵਿਚ ਬਣਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਦਾ ਸਵਾਲ, 'ਕਾਨੂੰਨ ਨੂੰ ਚੁਣੌਤੀ ਦਿੱਤੀ ਹੈ ਤਾਂ ਪ੍ਰਦਰਸ਼ਨ ਕਿਉਂ?'

ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ 64 ਸੜਕਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਜ਼ਿਆਦਾ ਟ੍ਰੈਫਿਕ ਜਾਮ ਹੁੰਦਾ ਹੈ, ਜਿਸ ਕਾਰਨ ਪ੍ਰਦੂਸ਼ਣ ਫੈਲਦਾ ਹੈ। PUCC ਦੀ ਸਖ਼ਤੀ ਨਾਲ ਜਾਂਚ ਕਰਨ ਲਈ 500 ਟੀਮਾਂ ਬਣਾਈਆਂ ਗਈਆਂ ਹਨ। 15 ਸਾਲ ਪੁਰਾਣੇ ਡੀਜ਼ਲ ਵਾਹਨਾਂ ਅਤੇ 10 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸ ਵਿਚ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗੀ।

Location: India, Delhi, New Delhi

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement