
ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ ਕਿਸਾਨ
ਰਾਜਸਥਾਨ - ਲਖੀਮਪੁਰ ਘਟਨਾ ਤੋਂ ਬਾਅਦ ਹੁਣ ਰਾਜਸਥਾਨ ਵਿਚ ਕਿਸਾਨਾਂ ਨਾਲ ਪੁਲਿਸ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ ਤੇ ਉਹਨਾਂ ਤੇ ਡਾਂਗਾ ਵਰ੍ਹਾਈਆ ਜਾ ਰਹੀਆਂ ਹਨ। ਇਹ ਘਟਨਾ ਰਾਜਸਥਾਨ ਦੇ ਹਨੁਮਾਨਗੜ੍ਹ ਦੀ ਹੈ ਜਿੱਥੇ ਕਿਸਾਨ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਦੱਸ ਦੀਏ ਕਿ ਪਿਛਲੇ ਦਿਨੀਂ ਸਰਕਾਰ ਨੇ ਝੋਨੇ ਦੀ ਖਰੀਦ ਦੀ ਤਾਰੀਕ 10 ਅਕਤੂਬਰ ਤੱਕ ਕਰ ਦਿੱਤੀ ਸੀ ਪਰ ਫਿਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ ਤੇ ਇਹ ਖਰੀਦ 3 ਅਕਤੂਬਰ ਤੋਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ਪਰ ਸਰਕਾਰੀ ਏਜੰਸੀਆ ਵੱਲੋਂ ਇਹ ਖਰੀਦ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ ਜਿਸ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ ਉੱਥੇ ਹੀ ਭਾਰੀ ਪੁਲਿਸ ਫੋਰਸ ਵੀ ਤੈਨਾਤ ਸੀ ਤੇ ਪੁਲਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤੇ ਉਹਨਾਂ 'ਤੇ ਲਾਠੀਚਾਰਜ ਕੀਤਾ ਗਿਆ।