
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ ਵਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਅੱਜ ਸਵੇਰੇ 10 ਤੋਂ 1 ਵਜੇ ਤਕ ਦੇਸ਼ ਦੇ ਸਾਰੇ ਡੀ. ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਤੇ ਕਿਸਾਨਾਂ ਦੇ ਕਾਤਲਾਂ ’ਤੇ ਧਾਰਾ 302 ਅਧੀਨ ਪਰਚਾ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਨਾਂ ਮੰਗ-ਪੱਤਰ ਦਿੱਤੇ ਜਾਣ।
ਹੋਰ ਪੜ੍ਹੋ: ਕਿਸਾਨਾਂ ਨੂੰ ਜਵਾਬ ਦੇਣ ਲਈ ਹਰ ਜ਼ਿਲ੍ਹੇ ਵਿਚ 500 ਤੋਂ 700 ਲੋਕਾਂ ਨੂੰ ਡਾਂਗਾਂ ਨਾਲ ਖੜੇ ਕਰੋ : ਖੱਟਰ
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂਆਂ ਅਤੇ ਪੂਰੇ ਦੇਸ਼ ’ਚ ਰੋਸ ਦੀ ਲਹਿਰ ਹੈ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਅਨਮਨੁੱਖਤਾ ਨਾਲ ਜੋੜਦੇ ਹੋਏ ਇਸ ਦੀ ਘੋਰ ਨਿੰਦਾ ਕੀਤੀ ਜਾ ਰਹੀ ਹੈ। ਲਖੀਮਪੁਰ ਖੀਰੀ ’ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਹੋਏ ਬਵਾਲ ’ਚ 8 ਲੋਕਾਂ ਦੀ ਮੌਤ ਹੋ ਗਈ।
ਹੋਰ ਪੜ੍ਹੋ: ਭਾਰਤ ’ਚ ਛਾ ਸਕਦੈ ਬਿਜਲੀ ਸੰਕਟ, 72 ਪਾਵਰ ਪਲਾਂਟਾਂ ’ਚ ਸਿਰਫ਼ 3 ਦਿਨ ਦਾ ਕੋਲਾ ਬਚਿਆ
ਦੋ ਐੱਸ.ਯੂ.ਵੀ. ਗੱਡੀਆਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਨਾਰਾਜ ਕਿਸਾਨਾਂ ਨੇ ਦੋ ਐੱਸ.ਯੂ.ਵੀ. ਨੂੰ ਅੱਗ ਲੱਗਾ ਦਿਤੀ। ਦਸਿਆ ਜਾ ਰਿਹਾ ਹੈ ਕਿ ਦੋਵਾਂ ਪੱਖਾਂ ਦੇ ਚਾਰ-ਚਾਰ ਲੋਕਾਂ ਦੀ ਮੌਤ ਹੋਈ ਹੈ। ਉਧਰ ਯੋਗੀ ਸਰਕਾਰ ਨੇ ਲਖੀਮਪੁਰ ਖੀਰੀ ‘ਚ ਜਿਓ ਦੀਆਂ ਇੰਟਰਨੈੱਟ ਸੇਵਾਵਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਦਿਤੇ ਗਏ ਹਨ। ਦੱਸ ਦੇਈਏ ਕਿ ਜਿਓ ਕੰਪਨੀ ਵੱਲੋਂ ਕਿਹਾ ਗਿਆ ਹੈ ਕਿ ਸਰਕਾਰ ਵਲੋਂਂ ਅਗਲੇ ਹੁਕਮਾਂ ਤਕ ਜਿਓ ਦੀਆਂ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿਤਾ ਗਿਆ ਹੈ।