
ਘਟਨਾ ਦੇ ਸਮੇਂ ਬੱਚੀ ਦੀ ਮਾਂ ਕਿਸੇ ਕੰਮ ਕਾਰਨ ਘਰੋਂ ਬਾਹਰ ਗਈ ਹੋਈ ਸੀ।
ਜੈਪੁਰ-ਰਾਜਸਥਾਨ ਪੁਲਿਸ ਨੇ ਅਲਵਰ ਜ਼ਿਲੇ 'ਚ ਇੱਕ 19 ਸਾਲਾ ਮਾਨਸਿਕ ਤੌਰ 'ਤੇ ਕਮਜ਼ੋਰ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 60 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਅਲਵਰ ਜ਼ਿਲੇ ਦੇ ਨੌਗਾਓਂ ਪਿੰਡ 'ਚ ਵਾਪਰੀ, ਜਿੱਥੇ ਇੱਕ 60 ਸਾਲਾ ਬਜ਼ੁਰਗ ਗੁਆਂਢੀ ਨੇ ਲੜਕੀ ਨੂੰ ਘਰ 'ਚ ਇਕੱਲਿਆਂ ਦੇਖ ਕੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਦੇ ਸਮੇਂ ਬੱਚੀ ਦੀ ਮਾਂ ਕਿਸੇ ਕੰਮ ਕਾਰਨ ਘਰੋਂ ਬਾਹਰ ਗਈ ਹੋਈ ਸੀ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਪੁੱਛ-ਗਿੱਛ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਦੱਸਿਆ ਕਿ ਦੋਸ਼ੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀ ਮਾਨਸਿਕ ਤੌਰ ’ਤੇ ਕਮਜ਼ੋਰ ਹੈ ਇਸ ਕਾਰਨ ਉਸ ਦੇ ਬਿਆਨ ਨਹੀਂ ਲਏ ਜਾ ਸਕਦੇ।