ਭਾਜਪਾ ਆਗੂ ਕਿਸ਼ਨ ਸਿੰਘ ਸੋਲੰਕੀ ਨੂੰ ਭਗਵੰਤ ਮਾਨ ਨਾਲ ਸੈਲਫੀ ਪਈ ਮਹਿੰਗੀ, ਬੀਜੇਪੀ ਨੇ ਛੇ ਸਾਲਾਂ ਲਈ ਪਾਰਟੀ ’ਚੋਂ ਕੀਤਾ ਮੁਅੱਤਲ
Published : Oct 4, 2022, 11:38 am IST
Updated : Oct 4, 2022, 12:17 pm IST
SHARE ARTICLE
BJP leader Kishan Singh Solanki
BJP leader Kishan Singh Solanki

ਸੋਸ਼ਲ ਮੀਡੀਆ 'ਤੇ 'ਸੈਲਫੀ' ਸਾਂਝੀ ਕਰਨ ਤੋਂ ਘੰਟੇ ਬਾਅਦ ਹੀ ਪਾਰਟੀ ਨੇ ਲਿਆ ਐਕਸ਼ਨ

 

ਅਹਿਮਦਾਬਾਦ: ਭਾਜਪਾ ਨੇ ਆਪਣੇ ਸਾਬਕਾ ਬੁਲਾਰੇ ਕਿਸ਼ਨ ਸਿੰਘ ਸੋਲੰਕੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਸੋਲੰਕੀ ਦੇ ਖਿਲਾਫ ਪਾਰਟੀ ਦੀ ਕਾਰਵਾਈ ਉਸ ਨੇ ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨਾਲ ਇੱਕ 'ਸੈਲਫੀ' ਸਾਂਝੀ ਕਰਨ ਤੋਂ ਘੰਟੇ ਬਾਅਦ ਕੀਤੀ।

ਸੋਲੰਕੀ ਨੇ ਐਤਵਾਰ ਰਾਤ ਨੂੰ ਆਪਣੇ ਫੇਸਬੁੱਕ ਪੇਜ 'ਤੇ ਮਾਨ ਨਾਲ ਆਪਣੀ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ ਦੇ ਕੈਪਸ਼ਨ ਦੇ ਨਾਲ, 'ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਭਗਵੰਤ ਮਾਨ ਜੀ।'

ਭਾਜਪਾ ਦੀ ਗੁਜਰਾਤ ਇਕਾਈ ਦੇ ਇਕ ਬਿਆਨ ਅਨੁਸਾਰ ਅਹਿਮਦਾਬਾਦ ਤੋਂ ਭਾਜਪਾ ਆਗੂ ਸੋਲੰਕੀ ਕਰੀਬ ਛੇ ਮਹੀਨੇ ਪਹਿਲਾਂ ਤੱਕ ਪਾਰਟੀ ਦੇ ਬੁਲਾਰੇ ਵਜੋਂ ਸੇਵਾ ਨਿਭਾਅ ਰਹੇ ਸਨ। ਉਸ ਨੂੰ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਬਿਆਨ ਵਿੱਚ ਕਿਹਾ ਗਿਆ ਹੈ, "ਅਹਿਮਦਾਬਾਦ ਜ਼ਿਲ੍ਹੇ ਦੇ ਭਾਜਪਾ ਆਗੂ ਕਿਸ਼ਨ ਸਿੰਘ ਸੋਲੰਕੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸੂਬਾ ਭਾਜਪਾ ਪ੍ਰਧਾਨ ਸੀਆਰ ਪਾਟਿਲ ਦੇ ਹੁਕਮਾਂ 'ਤੇ ਅੱਜ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।"

ਭਾਜਪਾ ਦੀ ਗੁਜਰਾਤ ਇਕਾਈ ਦੇ ਬੁਲਾਰੇ ਯਜਨੇਸ਼ ਦਵੇ ਨੇ ਕਿਹਾ ਕਿ ਸੋਲੰਕੀ ਸੂਬਾ ਭਾਜਪਾ ਮੀਡੀਆ ਟੀਮ ਦਾ ਹਿੱਸਾ ਸੀ ਅਤੇ ਬੁਲਾਰੇ ਵਜੋਂ ਕੰਮ ਕਰਦਾ ਸੀ, ਪਰ ਹੁਣ ਕੋਈ ਅਹੁਦਾ ਨਹੀਂ ਸੰਭਾਲ ਰਿਹਾ ਹੈ। ਸੋਲੰਕੀ ਦੇ ਫੇਸਬੁੱਕ ਪੇਜ ਅਨੁਸਾਰ, ਉਹ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਵਜੋਂ ਵੀ ਕੰਮ ਕਰ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ 'ਚ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਸੂਬੇ (ਗੁਜਰਾਤ) ਦਾ ਦੌਰਾ ਕੀਤਾ ਸੀ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement