
ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਇਕ ਬਿਆਨ 'ਚ ਕਿਹਾ ਕਿ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕੀਤਾ ਜਾ ਸਕਦਾ ਹੈ।
ਸ੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਨੂੰ ਇਕ ਸਿੱਖ ਜਥੇਬੰਦੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਚੋਣ ਪ੍ਰਕਿਰਿਆ ਦੀ ਸ਼ੁਰੂਆਤ ਕਰਾਰ ਦਿੱਤਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ ਰਾਜ ਦਾ ਦਰਜਾ ਬਹਾਲ ਕਰਨ ਦੀ ਵੀ ਮੰਗ ਕੀਤੀ।
ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏਪੀਐੱਸਐੱਸਸੀਸੀ) ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਇਕ ਬਿਆਨ 'ਚ ਕਿਹਾ ਕਿ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ, “ਪਹਿਲਾਂ ਰਾਜ ਦਾ ਦਰਜਾ ਬਹਾਲ ਕੀਤਾ ਜਾਣਾ ਚਾਹੀਦਾ ਹੈ। ਜੰਮੂ ਅਤੇ ਕਸ਼ਮੀਰ ਦੇ ਲੋਕ ਰਾਜ ਦਾ ਦਰਜਾ ਬਹਾਲ ਕੀਤੇ ਜਾਣ ਦੀ ਉਡੀਕ ਕਰ ਰਹੇ ਹਨ ਅਤੇ ਜਲਦੀ ਤੋਂ ਜਲਦੀ ਇਸ ਦਾ ਐਲਾਨ ਕਰਨਾ ਉਚਿਤ ਹੋਵੇਗਾ।” ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧ ਵਿਚ ਫੈਸਲਾ ਲੈਣ ਦੀ ਅਪੀਲ ਵੀ ਕੀਤੀ।