ਗਰਬਾ ਖੇਡਦ ਸਮੇਂ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਪੁੱਤ ਦੀ ਲਾਸ਼ ਦੇਖ ਪਿਓ ਨੇ ਵੀ ਤੋੜਿਆ ਦਮ
Published : Oct 4, 2022, 9:39 am IST
Updated : Oct 4, 2022, 10:23 am IST
SHARE ARTICLE
photo
photo

ਪਰਿਵਾਰ ਦਾ ਰੋ-ਰੋ ਬੁਰਾ ਹਾਲ

 

 ਪਾਲਘਰ: ਇਸ ਸਮੇਂ ਦੇਸ਼ ਭਰ ਵਿੱਚ ਨਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਮਾਂ ਨਵਦੁਰਗਾ ਦੀ ਪੂਜਾ ਕਰਕੇ ਖੁਸ਼ਹਾਲੀ ਲਈ ਪ੍ਰਾਰਥਨਾ ਕਰ ਰਹੇ ਹਨ। ਵੱਖ-ਵੱਖ ਥਾਵਾਂ 'ਤੇ ਜਾਗਰਣ ਅਤੇ ਗਰਬਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਿਛਲੇ ਸ਼ਨੀਵਾਰ 1 ਅਕਤੂਬਰ ਦੀ ਰਾਤ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਕਸਬੇ ਵਿੱਚ ਵੀ ਇੱਕ ਗਰਬਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਪ੍ਰੋਗਰਾਮ ਵਿੱਚ ਲੋਕ ਹਾਸੇ-ਠੱਠੇ ਨਾਲ ਨੱਚ ਰਹੇ ਸਨ ਅਤੇ ਗਾ ਰਹੇ ਸਨ। ਇਸ ਦੌਰਾਨ ਇੱਕ 35 ਸਾਲਾ ਨੌਜਵਾਨ ਗਰਬਾ ਕਰਦੇ ਸਮੇਂ ਬੇਹੋਸ਼ ਹੋ ਗਿਆ।

ਜਲਦਬਾਜ਼ੀ 'ਚ ਉਸ ਦੇ ਪਿਤਾ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿਤਾ ਦੇ ਸਾਹ ਵੀ ਰੁਕ ਗਏ। ਸੋਮਵਾਰ ਨੂੰ ਹੋਈ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਾਲਘਰ ਜ਼ਿਲੇ ਦੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਰਾਰ ਕਸਬੇ ਦੇ ਗਲੋਬਲ ਸਿਟੀ ਪਰਿਸਰ 'ਚ ਨਵਰਾਤਰੀ 'ਤੇ ਮਾਂ ਨਵਦੁਰਗਾ ਦੀ ਮੂਰਤੀ ਸਥਾਪਿਤ ਕੀਤੀ ਗਈ ਹੈ। ਸ਼ਨੀਵਾਰ ਰਾਤ ਨਵਦੁਰਗਾ ਪੰਡਾਲ 'ਚ ਗਰਬਾ ਪ੍ਰੋਗਰਾਮ ਕਰਵਾਇਆ ਗਿਆ। ਗਰਬਾ ਪ੍ਰੋਗਰਾਮ ਵਿੱਚ ਮਨੀਸ਼ ਨਰਪਜੀ ਸੋਨੀਗਰਾ (35) ਗਰਬਾ ਕਰਦੇ ਸਮੇਂ ਡਿੱਗ ਪਿਆ। ਉੱਥੇ ਮੌਜੂਦ ਲੋਕਾਂ ਨੇ ਮਨੀਸ਼ ਦੇ ਚਿਹਰੇ 'ਤੇ ਪਾਣੀ ਪਾ ਦਿੱਤਾ ਪਰ ਉਸ ਨੂੰ ਹੋਸ਼ ਨਹੀਂ ਆਇਆ। ਇਸ ਘਟਨਾ ਤੋਂ ਬਾਅਦ ਗਰਬਾ ਪੰਡਾਲ ਵਿੱਚ ਸੋਗ ਦੀ ਲਹਿਰ ਦੌੜ ਗਈ।

ਗਰਬਾ ਪ੍ਰੋਗਰਾਮ 'ਚ ਮੌਜੂਦ ਮਨੀਸ਼ ਦੇ ਪਿਤਾ ਨਰਪਜੀ ਸੋਨੀਗਰਾ (66) ਮਨੀਸ਼ ਨੂੰ ਲੈ ਕੇ ਹਸਪਤਾਲ ਪੁੱਜੇ। ਹਸਪਤਾਲ 'ਚ ਮਨੀਸ਼ ਨੂੰ ਦੇਖ ਕੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਵੇਂ ਹੀ ਮਨੀਸ਼ ਦੇ ਪਿਤਾ ਨਰਪਜੀ ਸੋਨੀਗਰਾ ਨੂੰ ਪਤਾ ਲੱਗਾ ਕਿ ਬੇਟੇ ਮਨੀਸ਼ ਦੀ ਮੌਤ ਹੋ ਗਈ ਹੈ ਤਾਂ ਉਹ ਸਦਮਾ ਬਰਦਾਸ਼ਤ ਨਾ ਕਰ ਸਕੇ। ਹਸਪਤਾਲ ਵਿੱਚ ਖੜ੍ਹੇ ਨਰਪਜੀ ਸੋਨੀਗਰਾ ਵੀ ਡਿੱਗ ਪਏ ਅਤੇ ਉਨ੍ਹਾਂ ਦੀ ਵੀ ਮੌਤ ਹੋ ਗਈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਚਨਚੇਤ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇੱਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋਣ ਕਾਰਨ ਹੜਕੰਪ ਮਚ ਗਿਆ ਹੈ। ਸਮਾਜ ਦੇ ਲੋਕਾਂ ਦਾ ਕਹਿਣਾ ਹੈ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੋ ਸਕਦੀ ਹੈ। ਹਾਲਾਂਕਿ ਮੌਤ ਦਾ ਮਾਮਲਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਇਸ ਘਟਨਾ ਕਾਰਨ ਸਮਾਜ ਵਿੱਚ ਸੋਗ ਦਾ ਮਾਹੌਲ ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement