Delhi News: ਕੇਜਰੀਵਾਲ ਅੱਜ ਨਵੇਂ ਬੰਗਲੇ 'ਚ ਹੋਣਗੇ ਸ਼ਿਫਟ; 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ
Published : Oct 4, 2024, 11:03 am IST
Updated : Oct 4, 2024, 11:03 am IST
SHARE ARTICLE
Kejriwal will shift to a new bungalow today; He resigned from the post of Chief Minister on September 17
Kejriwal will shift to a new bungalow today; He resigned from the post of Chief Minister on September 17

Delhi News:  ਸਿਸੋਦੀਆ ਵੀ ਪੁਰਾਣਾ ਘਰ ਛੱਡ ਕੇ ਨਵੇਂ ਘਰ ਚਲੇ ਜਾਣਗੇ

 

Delhi News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਨਵੇਂ ਘਰ ਵਿੱਚ ਸ਼ਿਫਟ ਹੋਣਗੇ। ਕੇਜਰੀਵਾਲ ਲਈ ਮੰਡੀ ਹਾਊਸ ਇਲਾਕੇ ਦਾ ਘਰ ਫਾਈਨਲ ਕਰ ਲਿਆ ਗਿਆ ਹੈ। ਉਹ ਫਿਰੋਜ਼ਸ਼ਾਹ ਰੋਡ 'ਤੇ 'ਆਪ' ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਅਸ਼ੋਕ ਮਿੱਤਲ ਨੂੰ ਅਲਾਟ ਕੀਤੇ ਗਏ ਬੰਗਲੇ 'ਚ ਰਹਿਣਗੇ। ਉਹ ਫਲੈਗ ਸਟਾਫ ਰੋਡ 'ਤੇ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰ ਕੇ ਇੱਥੇ ਆਉਣਗੇ।

ਕੇਜਰੀਵਾਲ ਨੇ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਰਿਹਾਇਸ਼ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਛੱਡਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਤੋਂ ਕੇਜਰੀਵਾਲ ਨੂੰ ਰਾਸ਼ਟਰੀ ਪਾਰਟੀ ਦੇ ਮੁਖੀ ਵਜੋਂ ਰਿਹਾਇਸ਼ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ, ਪਰ ਸਰਕਾਰ ਵੱਲੋਂ ਇਸ 'ਤੇ ਕੋਈ ਜਵਾਬ ਨਹੀਂ ਆਇਆ।

ਕੇਜਰੀਵਾਲ ਹੁਣ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਉਥੋਂ ਦੇ ਵਿਧਾਇਕਾਂ ਨੂੰ ਸਰਕਾਰੀ ਰਿਹਾਇਸ਼ ਨਹੀਂ ਮਿਲਦੀ। ਸੀਐਮ ਬਣਨ ਤੋਂ ਪਹਿਲਾਂ ਉਹ ਗਾਜ਼ੀਆਬਾਦ ਦੇ ਕੌਸ਼ਾਂਬੀ ਇਲਾਕੇ ਵਿੱਚ ਰਹਿੰਦੇ ਸਨ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਅੱਜ ਹੀ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਸਕਦੇ ਹਨ। ਉਨ੍ਹਾਂ ਨੂੰ ਮਥੁਰਾ ਰੋਡ 'ਤੇ ਏ.ਬੀ.-17 ਮਿਲੀ ਸੀ ਪਰ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਨੂੰ ਬੰਗਲਾ ਵੀ ਖਾਲੀ ਕਰਨਾ ਪਿਆ ਹੈ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਵੀਰਵਾਰ ਨੂੰ ਕਿਹਾ ਸੀ ਕਿ ਮਨੀਸ਼ ਵੀ 4 ਅਕਤੂਬਰ ਨੂੰ ਹੀ ਆਪਣਾ ਬੰਗਲਾ ਖਾਲੀ ਕਰਨਗੇ।

ਮਨੀਸ਼ ਸਿਸੋਦੀਆ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਅਲਾਟ ਕੀਤੇ ਗਏ ਬੰਗਲੇ 'ਚ ਸ਼ਿਫਟ ਹੋ ਜਾਣਗੇ। ਹਰਭਜਨ ਸਿੰਘ ਨੂੰ ਰਾਜਿੰਦਰ ਪ੍ਰਸਾਦ ਰੋਡ 'ਤੇ ਸਰਕਾਰੀ ਬੰਗਲਾ ਅਲਾਟ ਕੀਤਾ ਗਿਆ ਹੈ। ਸਿਸੋਦੀਆ ਨੇ ਨਵੇਂ ਘਰ 'ਚ ਸ਼ਿਫਟ ਹੋਣ ਤੋਂ ਪਹਿਲਾਂ ਹਵਨ ਵੀ ਕਰਵਾਇਆ ਹੈ।


 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement