Odd-Even ਨਿਯਮ ਦੀ ਉਲੰਘਣਾ ਕਰਨ 'ਤੇ ਭਾਜਪਾ ਆਗੂ ਦਾ ਕੱਟਿਆ ਚਲਾਨ
Published : Nov 4, 2019, 4:15 pm IST
Updated : Nov 4, 2019, 4:15 pm IST
SHARE ARTICLE
Vijay Goel violates odd-even rule, issued a challan of Rs 4000
Vijay Goel violates odd-even rule, issued a challan of Rs 4000

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰਾਮਾ ਕਰ ਰਹੀ ਹੈ ਕੇਜਰੀਵਾਲ ਸਰਕਾਰ : ਭਾਜਪਾ ਆਗੂ

ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਨਿਰਦੇਸ਼ 'ਤੇ ਰਾਜਧਾਨੀ 'ਚ ਅੱਜ ਤੋਂ ਜਿਸਤ-ਟਾਂਕ (Odd-Even) ਸਕੀਮ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਥੇ ਹੀ ਭਾਜਪਾ ਸਰਕਾਰ ਵਲੋਂ ਦਿੱਲੀ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਪ੍ਰਗਟਾਉਣ ਲਈ ਭਾਜਪਾ ਆਗੂ ਵਿਜੇ ਗੋਇਲ ਸੋਮਵਾਰ ਨੂੰ ਆਪਣੀ ਜਿਸਤ ਨੰਬਰ ਦੀ ਗੱਡੀ 'ਚ ਘਰ ਤੋਂ ਨਿਕਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਚਲਾਨ ਹੋ ਗਿਆ। ਭਾਜਪਾ ਆਗੂ ਦਾ ਕਹਿਣਾ ਹੈ ਕਿ ਇਸ ਨਿਯਮ ਨੂੰ ਲਾਗੂ ਕਰਨਾ ਕੇਜਰੀਵਾਲ ਸਰਕਾਰ ਦੀ ਇਕ ਨੌਟੰਕੀ ਹੈ।

Vijay Goel violates odd-even rule, issued a challan of Rs 4000Vijay Goel violates odd-even rule, issued a challan of Rs 4000

ਵਿਜੇ ਗੋਇਲ ਨੇ ਕਿਹਾ ਕਿ ਦਿੱਲੀ ਸਰਕਾਰ ਖੁਦ ਮੰਨ ਰਹੀ ਹੈ ਕਿ ਪ੍ਰਦੂਸ਼ਣ ਪਰਾਲੀ ਸਾੜਨ ਕਾਰਨ ਹੋ ਰਿਹਾ ਹੈ। ਸੋਮਵਾਰ ਨੂੰ ਦਿੱਲੀ 'ਚ ਸਿਰਫ਼ ਟਾਂਕ ਨੰਬਰ ਦੀਆਂ ਗੱਡੀਆਂ ਹੀ ਚੱਲੀਆਂ, ਜਦਕਿ ਭਾਜਪਾ ਵਲੋਂ ਕੇਜਰੀਵਾਲ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਚੋਣ ਸਟੰਟ ਦੱਸ ਰਹੀ ਹੈ। ਉਥੇ ਹੀ ਆਮ ਆਦਮੀ ਪਾਰਟੀ ਇਸ ਨੂੰ ਦਿੱਲੀ 'ਚ ਪ੍ਰਦੂਸ਼ਣ ਘੱਟ ਕਰਨ ਦਾ ਤਰੀਕਾ ਦੱਸ ਰਹੀ ਹੈ। ਦਿੱਲੀ ਸਰਕਾਰ ਦੇ ਇਸ ਫ਼ੈਸਲੇ 'ਤੇ ਵਿਜੇ ਗੋਇਲ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ ਇਸ ਨਿਯਮ ਦੀ ਉਲੰਘਣਾ ਕਰਨਗੇ ਅਤੇ ਜੁਰਮਾਨਾ ਵੀ ਭਰਨਗੇ।

Vijay Goel violates odd-even rule, issued a challan of Rs 4000Vijay Goel violates odd-even rule, issued a challan of Rs 4000

ਨਿਯਮਾਂ ਦੀ ਉਲੰਘਣਾ ਕਰਨ 'ਤੇ ਟ੍ਰੈਫ਼ਿਕ ਪੁਲਿਸ ਵਲੋਂ 4000 ਰੁਪਏ ਦਾ ਚਲਾਨ ਕੱਟੇ ਜਾਣ ਮਗਰੋਂ ਗੋਇਲ ਨੇ ਕਿਹਾ, "ਇਹ ਮੇਰਾ ਸੰਕੇਤਕ ਵਿਰੋਧ ਹੈ। 5 ਸਾਲ 'ਚ ਕੇਜਰੀਵਾਲ ਸਰਕਾਰ ਨੇ ਪ੍ਰਦੂਸ਼ਣ ਘੱਟ ਕਰਨ ਦੀ ਦਿਸ਼ਾ 'ਚ ਕੋਈ ਕਦਮ ਨਹੀਂ ਚੁੱਕਿਆ। ਜਿਸਤ-ਟਾਂਕ 'ਚ ਉਨ੍ਹਾਂ ਨੇ ਸਾਰੀ ਛੋਟ ਦਿੱਤੀ ਹੋਈ ਹੈ ਤਾਂ ਫਿਰ ਲੋਕਾਂ ਦੇ ਕਰੋੜਾਂ ਰੁਪਏ ਕਿਉਂ ਖ਼ਰਚ ਕੀਤਾ ਜਾ ਰਹੇ ਹਨ? ਖੁਦ ਉਹ ਕਹਿੰਦੇ ਹਨ ਕਿ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਹੋ ਰਿਹਾ ਹੈ।"

Vijay Goel violates odd-even rule, issued a challan of Rs 4000Vijay Goel violates odd-even rule, issued a challan of Rs 4000

ਜ਼ਿਕਰਯੋਗ ਹੈ ਕਿ ਓਡ ਨੰਬਰ ਵਾਲੀ ਤਰੀਕ ਜਿਵੇਂ 5,7,9,11, 13, 15 ਨਵੰਬਰ ਨੂੰ ਸੜਕਾਂ 'ਤੇ ਉਹ ਹੀ ਗੱਡੀਆਂ ਚੱਲਣਗੀਆਂ, ਜਿਨ੍ਹਾਂ ਦੇ ਨੰਬਰ ਪਲੇਟ ਦੀ ਆਖਰੀ ਡਿਜਿਟ 1,3,5,7,9 ਹੋਵੇਗੀ। ਈਵਨ ਤਰੀਕ ਜਿਵੇਂ 4,6,8,12,14 ਨਵੰਬਰ ਨੂੰ ਨਬੰਰ ਪਲੇਟ ਦੀ ਆਖਰੀ ਡਿਜਿਟ 0,2,4,6,8 ਵਾਲੀਆਂ ਗੱਡੀਆਂ ਚੱਲਣਗੀਆਂ। ਦਿੱਲੀ ਆਉਣ ਵਾਲੀਆਂ ਦੂਜੇ ਸੂਬਿਆਂ ਦੀਆਂ ਗੱਡੀਆਂ 'ਤੇ ਵੀ ਓਡ-ਈਵਨ ਨਿਯਮ ਲਾਗੂ ਹੋਵੇਗਾ। ਓਡ-ਈਵਨ ਨਿਯਮ ਸਵੇਰੇ 8 ਤੋਂ ਰਾਤ 8 ਵਜੇ ਤਕ ਲਾਗੂ ਰਹੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement