
ਜੰਤਰ-ਮੰਤਰ ਵਿਖੇ ਧਰਨਾ ਦੇਣ ਲਈ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦੇਣ ਲਈ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਭਾਜਪਾ ਸਰਕਾਰ 'ਤੇ ਲੋਕਤੰਤਰ ਦਾ ਕਤਲ ਕਰਨ ਦਾ ਦੋਸ਼ ਲਗਾਇਆ।
Vijay Inder Singla
ਸਿੰਗਲਾ ਨੇ ਕਿਹਾ ਕਿ ਕਿਸਾਨ ਨੇ ਸਾਰੀ ਉਮਰ ਅਪਣਾ ਖੂਨ-ਪਸੀਨਾ ਬਹਾ ਕੇ ਦੇਸ਼ ਦੀ ਜਨਤਾ ਦਾ ਢਿੱਡ ਭਰਿਆ ਹੈ। ਅੱਜ ਭਾਜਪਾ ਸਰਕਾਰ ਉਸ ਦੇ ਪੇਟ 'ਤੇ ਲੱਤ ਮਾਰਨ ਦਾ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ਼ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਕਾਨੂੰਨ ਲਿਆਂਦੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਅਪਣੇ ਲੋਕਾਂ ਨੂੰ ਬਚਾਉਣ ਲਈ ਵਿਧਾਨ ਸਭਾ ਵਿਚ ਬਿਲ ਪਾਸ ਕੀਤੇ ਹਨ।
Navjot Sidhu
ਦਿੱਲੀ ਪੁਲਿਸ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਰਾਜਾ ਵੜਿੰਗ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਨੂੰ ਰੋਕਣ ਦੇ ਮਾਮਲੇ 'ਤੇ ਬੋਲਦਿਆਂ ਸਿੰਗਲਾ ਨੇ ਕਿਹਾ ਕਿ ਭਾਜਪਾ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਸੇ ਨੇ ਸੋਚਿਆ ਨਹੀਂ ਸੀ ਕਿ ਭਾਜਪਾ ਸਰਕਾਰ ਇਸ ਤਰ੍ਹਾਂ ਦਾ ਵਰਤਾਅ ਕਰੇਗੀ।