
ਦਿੱਲੀ ਜੰਤਰ-ਮੰਤਰ 'ਤੇ ਵਿਧਾਇਕਾਂ ਸਮੇਤ ਸੰਕੇਤਕ ਧਰਨਾ ਦੇਣਗੇ ਪੰਜਾਬ ਦੇ ਮੁੱਖ ਮੰਤਰੀ
ਨਵੀਂ ਦਿੱਲੀ: ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਧਾਇਕਾਂ ਸਮੇਤ ਦਿੱਲੀ ਜੰਤਰ ਮੰਤਰ ਵਿਖੇ ਧਰਨਾ ਦੇਣਗੇ। ਇਸ ਤੋਂ ਪਹਿਲਾਂ ਉਹ ਦਿੱਲੀ ਦੇ ਰਾਜਘਾਟ ਪਹੁੰਚੇ, ਜਿੱਥੇ ਉਹਨਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।
Capt Amarinder Singh pays homage to Mahatma Gandhi at Rajghat
ਇਸ ਮੌਕੇ ਉਹਨਾਂ ਨਾਲ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੰਸਦ ਮੈਂਬਰ ਵੀ ਮੌਜੂਦ ਸਨ। ਧਰਨੇ ਤੋਂ ਪਹਿਲਾਂ ਪੰਜਾਬ ਦੇ ਵਿਧਾਇਕ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿਖੇ ਪਹੁੰਚੇ। ਵਿਧਾਇਕਾਂ ਨੇ ਪੰਜਾਬ ਭਵਨ ਤੋਂ ਜੰਤਰ ਮੰਤਰ ਤੱਕ ਪੈਦਲ ਮਾਰਚ ਕੱਢਿਆ।