
ਦਿੱਲੀ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,03,096 ਹੋ ਗਈ ਹੈ।
ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਦਿੱਲੀ ਦੀ ਗੱਲ ਕਰੀਏ ਤੇ ਇਕ ਵਾਰ ਫਿਰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਭਾਰਤ ਵਿਚ ਇਕ ਦਿਨ ਵਿਚ ਕੋਵਿਡ -19 ਦੇ 46,253 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 83 ਲੱਖ ਤੋਂ ਪਾਰ ਹੋ ਗਈ ਹੈ। ਬੀਤੇ ਦਿਨ ਕੋਵਿਡ-19 ਦੇ ਕੁੱਲ 6725 ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਦਿੱਲੀ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,03,096 ਹੋ ਗਈ ਹੈ।
ਫਿਲਹਾਲ ਦਿੱਲੀ ਵਿੱਚ ਸਰਗਰਮ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਵੱਧ ਹੈ । ਦਿੱਲੀ ਵਿੱਚ ਫਿਲਹਾਲ 36375 ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ। ਇਹ ਹੁਣ ਤੱਕ ਦਿੱਲੀ ਵਿੱਚ ਸਰਗਰਮ ਮਰੀਜ਼ਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੰਖਿਆ ਹੈ।
ਪਿਛਲੇ 24 ਘੰਟਿਆਂ ਵਿਚ 59,540 ਲੋਕਾਂ ਦੇ ਨਮੂਨੇ ਲਏ ਗਏ ਸਨ। ਜਿਸਦੇ ਨਾਲ ਦਿੱਲੀ ਵਿਚ ਪੋਜ਼ੀਟਿਵ ਦਰ 11.29% ਹੋ ਗਈ ਹੈ। ਇਸਦੇ ਨਾਲ ਹੀ ਜਿੱਥੇ ਕੱਲ੍ਹ ਕੋਰੋਨਾ ਕਾਰਨ 48 ਲੋਕਾਂ ਦੀ ਮੌਤ ਹੋਈ ਹੈ, ਉੱਥੇ 3610 ਲੋਕ ਸਿਹਤਯਾਬ ਵੇ ਹੋਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 59540 ਟੈਸਟ ਕੀਤੇ ਗਏ ਹਨ।