ਕੈਪਟਨ ਸਰਕਾਰ ਦੇ ਧਰਨੇ 'ਚ ਸ਼ਾਮਲ ਹੋਏ ਨਵਜੋਤ ਸਿੱਧੂ ਪਰ ਨਹੀਂ ਦਿਖਾਈ ਦਿੱਤੇ ਬਾਜਵਾ
Published : Nov 4, 2020, 1:12 pm IST
Updated : Nov 4, 2020, 1:12 pm IST
SHARE ARTICLE
Navjot Sidhu joined Punjab Government's Protest
Navjot Sidhu joined Punjab Government's Protest

ਜੰਤਰ ਮੰਤਰ ਵਿਖੇ ਪੰਜਾਬ ਦੇ ਵਿਧਾਇਕਾਂ ਦਾ ਸੰਕੇਤਕ ਧਰਨਾ ਜਾਰੀ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਵਿਧਾਇਕਾਂ ਵੱਲੋਂ ਜੰਤਰ-ਮੰਤਰ ਵਿਖੇ ਸੰਕੇਤਕ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਦੌਰਾਨ ਕਾਂਗਰਸੀ ਵਿਧਾਇਕਾਂ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ, ਸੁਖਪਾਲ ਸਿੰਘ ਖਹਿਰਾ ਅਤੇ ਸਿਮਰਜੀਤ ਬੈਂਸ ਵਿਚ ਸ਼ਾਮਲ ਹੋਏ।

Jantar Mantar dharnaJantar Mantar dharna

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪਰਮਿੰਦਰ ਢੀਂਡਸਾ ਅਤੇ ਸੁਖਪਾਲ ਖਹਿਰਾ ਦੇ ਵਿਚਾਲੇ ਬੈਠੇ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਧਰਨੇ ਵਿਚ ਸ਼ਾਮਲ ਹੋਏ ਹਨ। ਪਰ ਪ੍ਰਤਾਪ ਸਿੰਘ ਬਾਜਵਾ ਧਰਨੇ ਵਿਚ ਨਹੀਂ ਸ਼ਾਮਲ ਹੋਏ।

Capt Amarinder Singh pays homage to Mahatma Gandhi at RajghatCapt Amarinder Singh

ਧਰਨੇ ਦੌਰਾਨ ਵਿਧਾਇਕਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਧਰਨੇ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਰਾਜਘਾਟ ਪਹੁੰਚੇ, ਜਿੱਥੇ ਉਹਨਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

 Centre's farm laws Punjab MLAs

ਇਸ ਮੌਕੇ ਉਹਨਾਂ ਨਾਲ ਕਾਂਗਰਸ ਦੇ ਸੰਸਦ ਮੈਂਬਰ ਵੀ ਮੌਜੂਦ ਸਨ। ਧਰਨੇ ਤੋਂ ਪਹਿਲਾਂ ਪੰਜਾਬ ਦੇ ਵਿਧਾਇਕ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿਖੇ ਪਹੁੰਚੇ। ਵਿਧਾਇਕਾਂ ਨੇ ਪੰਜਾਬ ਭਵਨ ਤੋਂ ਜੰਤਰ ਮੰਤਰ ਤੱਕ ਪੈਦਲ ਮਾਰਚ ਕੱਢਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement