
ਇੰਟੀਰੀਅਰ ਡਿਜ਼ਾਈਨਰ ਨੂੰ ਕਥਿਤ ਰੂਪ ਤੋਂ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਕੀਤਾ ਗਿਆ ਗ੍ਰਿਫ਼ਤਾਰ
ਮੁੰਬਈ : ਮੁੰਬਈ ਪੁਲਿਸ ਨੇ ਬੁੱਧਵਾਰ ਸਵੇਰੇ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਮੁੰਬਈ ਪੁਲਿਸ ਨੇ ਦੱਸਿਆ ਹੈ ਕਿ, 'ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਇੰਟੀਰੀਅਰ ਡਿਜ਼ਾਈਨਰ ਨੂੰ ਕਥਿਤ ਰੂਪ ਤੋਂ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ'।
Arnab Goswami
ਖ਼ਬਰਾਂ ਮੁਤਾਬਕ ਮੁੰਬਈ ਪੁਲਿਸ ਅੱਜ ਸਵੇਰੇ ਅਰਨਬ ਗੋਸਵਾਮੀ ਦੇ ਘਰ ਪਹੁੰਚ ਗਈ ਅਤੇ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ।
Police
ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ, 'ਰਿਪਬਲਿਕ ਟੀਵੀ ਨੇ ਅਪਣੇ ਚੈਨਲ 'ਤੇ ਵੀਡੀਓ ਸ਼ੇਅਰ ਕੀਤੀ, ਜਿਸ ਵਿਚ ਦਿਖਾਇਆ ਗਿਆ ਹੈ ਕਿ ਮੁੰਬਈ ਪੁਲਿਸ ਅਰਨਬ ਦੇ ਘਰ ਵਿਚ ਆ ਰਹੀ ਹੈ ਅਤੇ ਉਸ ਨਾਲ ਜ਼ਬਰਦਸਤੀ ਕੀਤੀ ਜਾ ਰਹੀ ਹੈ। ਅਰਨਬ ਗੋਸਵਾਮੀ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਦੇ ਨਾਲ ਧੱਕਾ-ਮੁਕੀ ਕੀਤੀ ਹੈ।'
Arnab Goswami
ਦੱਸ ਦਈਏ ਕਿ ਅਰਨਬ ਗੋਸਵਾਮੀ ਪਹਿਲਾਂ ਦੀ ਟੀਆਰਪੀ ਰੇਟਿੰਗ ਵਿਚ ਛੇੜਛਾੜ ਕੀਤੇ ਜਾਣ ਦੇ ਅਰੋਪਾਂ ਦਾ ਸਾਹਮਣਾ ਕਰ ਰਹੇ ਹਨ।