ਡੀਜ਼ਲ-ਪੈਟਰੋਲ ਦੀਆਂ ਘਟੀਆਂ ਕੀਮਤਾਂ: ਦਿਲ ਤੋਂ ਨਹੀਂ ਡਰ ਤੋਂ ਲਿਆ ਗਿਆ ਫੈਸਲਾ-ਪ੍ਰਿਯੰਕਾ ਗਾਂਧੀ
Published : Nov 4, 2021, 11:21 am IST
Updated : Nov 4, 2021, 11:27 am IST
SHARE ARTICLE
 File photo
File photo

ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਾ ਹੈ

 

ਨਵੀਂ ਦਿੱਲੀ - ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ।

 

 

PM ModiPM Modi

ਪੈਟਰੋਲ 'ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਘਟੀਆਂ ਕੀਮਤਾਂ ਅੱਜ ਤੋਂ ਲਾਗੂ ਹੋਣਗੀਆਂ। ਦੂਜੇ ਪਾਸੇ ਪ੍ਰਿਅੰਕਾ ਗਾਂਧੀ ਨੇ ਸਰਕਾਰ ਦੇ ਇਸ ਫੈਸਲੇ 'ਤੇ ਮੋਦੀ ਸਰਕਾਰ 'ਤੇ ਤੰਜ਼ ਕੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨੇ ਡਰ ਦੇ ਕੀਮਤਾਂ ਘਟਾਈਆਂ ਹਨ।

Priyanka Gandhi Priyanka Gandhi

 

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰਦਿਆਂ  ਕਿਹਾ ਕਿ 'ਇਹ ਦਿਲ ਤੋਂ ਨਹੀਂ ਡਰ ਤੋਂ ਲਿਆ ਗਿਆ ਫੈਸਲਾ ਹੈ। ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਾ ਹੈ।"

 

 

ਪ੍ਰਿਅੰਕਾ ਗਾਂਧੀ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਲਗਾਤਾਰ ਹਮਲਾਵਰ ਵਜੋਂ ਦੇਖਿਆ ਜਾਂਦਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਨੂੰ ਲੈ ਕੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।


Priyanka Gandhi Priyanka Gandhi

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement