
ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ। ਕੇਂਦਰ ਦੇ ਇਸ ਫੈਸਲੇ 'ਤੇ ਲਾਲੂ ਯਾਦਵ ਨੇ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ।
ਨਵੀਂ ਦਿੱਲੀ: ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ 'ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਯਾਦਵ ਨੇ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਇਸ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਫਿਰ ਤੋਂ ਕੀਮਤਾਂ ਵਧਾ ਦੇਣਗੇ।
Petrol and Diesel
ਹੋਰ ਪੜ੍ਹੋ: ਅਮਰੀਕਾ ਨੇ ਪੈਗਾਸਸ ਬਣਾਉਣ ਵਾਲੀ ਇਜ਼ਰਾਇਲੀ ਕੰਪਨੀ ਨੂੰ ਕੀਤਾ ਬਲੈਕਲਿਸਟ
ਨਿਊਜ਼ ਏਜੰਸੀ 'ਤੇ ਜਾਰੀ ਵੀਡੀਓ 'ਚ ਲਾਲੂ ਯਾਦਵ ਕਹਿੰਦੇ ਹਨ, 'ਨਰਿੰਦਰ ਮੋਦੀ ਨੇ ਜੋ ਨਾਟਕ ਕੀਤਾ, ਉਹ ਫਰਜ਼ੀ ਹੈ। 50 ਰੁਪਏ (ਪ੍ਰਤੀ ਲੀਟਰ) ਘੱਟ ਕਰਨਾ ਚਾਹੀਦਾ ਹੈ। ਇਸ ਤੋਂ ਕੋਈ ਰਾਹਤ ਨਹੀਂ ਮਿਲੀ। ਉਹ ਕੁਝ ਦਿਨਾਂ ਬਾਅਦ ਇਸ ਨੂੰ ਫਿਰ ਵਧਾ ਦੇਣਗੇ।'
Lalu Prasad Yadav
ਹੋਰ ਪੜ੍ਹੋ: ਖ਼ਾਲਸਾ ਰਾਜ ਸਮੇਂ ਦੀ ਦੀਵਾਲੀ ਅਤੇ ਅਜੋਕੇ ਖਾਲਸਿਆਂ ਦੀ ਦੀਵਾਲੀ
ਦਰਅਸਲ ਸਰਕਾਰ ਨੇ ਬੀਤੇ ਦਿਨ ਪੈਟਰੋਲ ’ਤੇ 5 ਰੁਪਏ ਅਤੇ ਡੀਜ਼ਲ ’ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਿਚ ਕਟੌਤੀ ਕੀਤੀ ਹੈ। ਇਸ ਨਾਲ ਦਿੱਲੀ 'ਚ ਪੈਟਰੋਲ ਦੀ ਕੀਮਤ ਮੌਜੂਦਾ 110.04 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 105.04 ਰੁਪਏ ਪ੍ਰਤੀ ਲੀਟਰ 'ਤੇ ਆ ਜਾਵੇਗੀ ਜਦਕਿ ਡੀਜ਼ਲ ਦੀ ਕੀਮਤ 98.42 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 88.42 ਰੁਪਏ ਪ੍ਰਤੀ ਲੀਟਰ 'ਤੇ ਆ ਜਾਵੇਗੀ।
Petrol and Diesel
ਹੋਰ ਪੜ੍ਹੋ: ਦੀਵਾਲੀ ਮੌਕੇ 12 ਲੱਖ ਦੀਵਿਆਂ ਨਾਲ ਜਗਿਆ ਅਯੁੱਧਿਆ, ਗਿਨੀਜ਼ ਵਰਲਡ ਰਿਕਾਰਡ 'ਚ ਦਰਜ ਹੋਇਆ ਨਾਮ
ਦੱਸ ਦੇਈਏ ਕਿ ਐਕਸਾਈਜ਼ ਡਿਊਟੀ 'ਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ ਹੈ ਅਤੇ ਇਸ ਦੇ ਨਾਲ ਹੀ ਮਾਰਚ 2020 ਤੋਂ ਮਈ 2020 ਦਰਮਿਆਨ ਪੈਟਰੋਲ ਅਤੇ ਡੀਜ਼ਲ 'ਤੇ 13 ਰੁਪਏ ਅਤੇ 16 ਰੁਪਏ ਪ੍ਰਤੀ ਲੀਟਰ ਟੈਕਸ ਦੇ ਵਾਧੇ ਦਾ ਇਕ ਹਿੱਸਾ ਵਾਪਸ ਲੈ ਲਿਆ ਗਿਆ ਹੈ। ਐਕਸਾਈਜ਼ ਡਿਊਟੀ 'ਚ ਉਸ ਸਮੇਂ ਦੇ ਵਾਧੇ ਨੇ ਪੈਟਰੋਲ 'ਤੇ ਕੇਂਦਰੀ ਟੈਕਸ ਨੂੰ 32.9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 31.8 ਰੁਪਏ ਪ੍ਰਤੀ ਲੀਟਰ ਤੱਕ ਪਹੁੰਚਾ ਦਿੱਤਾ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਭਾਜਪਾ ਸ਼ਾਸਤ ਨੌਂ ਸੂਬਿਆਂ ਅਸਾਮ, ਤ੍ਰਿਪੁਰਾ, ਮਨੀਪੁਰ, ਕਰਨਾਟਕ, ਗੋਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੂ ਕਟੌਤੀ ਦਾ ਐਲਾਨ ਕੀਤਾ ਹੈ।