4 ਸਾਲਾ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਝਾੜੀਆਂ 'ਚ ਸੁੱਟੀ, 16 ਘੰਟੇ ਬਾਅਦ ਰਾਤ ਨੂੰ ਤੜਫਦੀ ਮਿਲੀ ਬੱਚੀ

By : GAGANDEEP

Published : Nov 4, 2022, 2:18 pm IST
Updated : Nov 4, 2022, 3:07 pm IST
SHARE ARTICLE
photo
photo

ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਕੀਤਾ ਕਾਬੂ

 

ਭੋਪਾਲ: ਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਚਾਰ ਸਾਲ ਦੀ ਬੱਚੀ ਨੂੰ ਬਲਾਤਕਾਰ ਤੋਂ ਬਾਅਦ ਝਾੜੀਆਂ ਵਿੱਚ ਸੁੱਟ ਦਿੱਤਾ ਗਿਆ। ਮਾਸੂਮ ਬੱਚੀ 16 ਘੰਟੇ ਬਾਅਦ ਘਰ ਤੋਂ ਕਰੀਬ 2 ਕਿਲੋਮੀਟਰ ਦੂਰ ਝਾੜੀਆਂ 'ਚੋਂ ਜ਼ਖਮੀ ਹਾਲਤ 'ਚ ਮਿਲੀ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਲੜਕੀ ਦੇ ਘਰੋਂ ਲਾਪਤਾ ਹੋਣ ਤੋਂ ਬਾਅਦ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ। ਮੁਲਜ਼ਮ ਨੇ ਪੁਲਿਸ ਪੁੱਛਗਿੱਛ ’ਚ ਮੰਨਿਆ ਕਿ ਉਸ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ ਤੇ ਝਾੜੀਆਂ ’ਚ ਸੁੱਟ ਦਿੱਤਾ।

ਜਾਣਕਾਰੀ ਅਨੁਸਾਰ ਸੋਮਵਾਰ ਨੂੰ 4 ਸਾਲ ਦੀ ਬੱਚੀ ਘਰੋਂ ਲਾਪਤਾ ਹੋ ਗਈ। ਲੜਕੀ ਦੀਵਾਲੀ ਮੌਕੇ ਆਪਣੀ ਮਾਸੀ ਦੇ ਘਰ ਆਈ ਹੋਈ ਸੀ। ਲੜਕੀ ਦੀ ਮਾਸੀ ਦਾ ਪਰਿਵਾਰ ਖੇਤਾਂ ਵਿੱਚ ਮਜ਼ਦੂਰੀ ਕਰਦਾ ਹੈ ਅਤੇ ਖੇਤ ਵਿੱਚ ਹੀ ਝੌਂਪੜੀ ਬਣਾ ਕੇ ਗੁਜ਼ਾਰਾ ਕਰਦਾ ਹੈ। ਨੇੜੇ ਹੀ ਇੱਕ ਢਾਬਾ ਸੀ। ਢਾਬੇ 'ਤੇ ਕੰਮ ਕਰਨ ਵਾਲਾ ਰਾਜਕੁਮਾਰ ਪਿਛਲੇ ਕਈ ਦਿਨਾਂ ਤੋਂ ਲੜਕੀ ਨੂੰ ਮੋਬਾਈਲ ਦਿਖਾ ਰਿਹਾ ਸੀ।

ਲੜਕੀ ਦੇ ਲਾਪਤਾ ਹੋਣ ਤੋਂ ਬਾਅਦ ਪਹਿਲਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ, ਜਦੋਂ ਉਹ ਨਹੀਂ ਮਿਲੀ ਤਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਇਸ ਤੋਂ ਬਾਅਦ ਖੰਡਵਾ ਦੇ ਐਸਪੀ ਵਿਵੇਕ ਸਿੰਘ ਨੇ ਪੁਲਿਸ ਵਾਲਿਆਂ ਦੀ ਟੀਮ ਬਣਾਈ। ਪੁਲਿਸ ਨੇ ਆਲੇ-ਦੁਆਲੇ, ਖੇਤਾਂ, ਝੌਪੜੀਆਂ ਦੀ ਤਲਾਸ਼ੀ ਲਈ। ਜਦੋਂ ਲੜਕੀ ਨਾ ਮਿਲੀ ਤਾਂ ਸ਼ੱਕੀ ਮੁਲਜ਼ਮ ਦੀ ਮੋਬਾਈਲ ਲੋਕੇਸ਼ਨ ਟਰੇਸ ਕੀਤੀ ਗਈ ਤੇ ਰਾਤ ਨੂੰ ਉਸ ਨੂੰ ਫੜ ਲਿਆ ਗਿਆ।

ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਪੁਲਿਸ ਕੋਲ ਕਬੂਲਿਆ ਕਿ ਉਸ ਨੇ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਉਸ ਨੂੰ ਝਾੜੀਆਂ ਵਿੱਚ ਸੁੱਟ ਦਿੱਤਾ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਬੱਚੀ ਝਾੜੀਆਂ 'ਚ ਪਈ ਰੋ ਰਹੀ ਸੀ। ਉਸ ਦੇ ਗੁਪਤ ਅੰਗ ਵਿੱਚ ਗੰਭੀਰ ਸੱਟ ਲੱਗੀ ਸੀ। ਇਸ ਤੋਂ ਬਾਅਦ ਬੱਚੀ ਨੂੰ ਇਲਾਜ ਲਈ ਇੰਦੌਰ ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮੁਲਜ਼ਮ ਰਾਜਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਪੋਕਸੋ ਐਕਟ ਦੇ ਨਾਲ-ਨਾਲ ਧਾਰਾ 376 ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement