ਪ੍ਰਦੂਸ਼ਣ ਮਾਮਲਾ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਕੀਤਾ ਤਲਬ
Published : Nov 4, 2022, 5:19 pm IST
Updated : Nov 4, 2022, 5:23 pm IST
SHARE ARTICLE
NHRC summons chief secretaries of Delhi, 3 neighbouring states over air pollution
NHRC summons chief secretaries of Delhi, 3 neighbouring states over air pollution

ਦਿੱਲੀ NCR ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ 'ਤੇ 10 ਨਵੰਬਰ ਨੂੰ ਹੋਵੇਗੀ ਚਰਚਾ 

ਨਵੀਂ ਦਿੱਲੀ : ਦਿੱਲੀ ਐਨ.ਸੀ.ਆਰ. ਵਿਚ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਗੁਆਂਢੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ ਹੈ। ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇਸ ਮਾਮਲੇ 'ਤੇ ਚਰਚਾ ਕਰਨ ਲਈ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਹੱਲ ਕਰਨ ਲਈ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਤੋਂ ਸੰਤੁਸ਼ਟ ਨਹੀਂ ਹੈ ਅਤੇ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਹੋਰ ਬਹੁਤ ਕੁਝ ਕਰਨ ਦੀ ਲੋੜ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਗੰਭੀਰ ਸ਼੍ਰੇਣੀ ਵਿਚ ਸੀ।

400 ਤੋਂ ਵੱਧ AQI ਨੂੰ 'ਗੰਭੀਰ' ਮੰਨਿਆ ਜਾਂਦਾ ਹੈ ਅਤੇ ਇਹ ਸਿਹਤਮੰਦ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਪਹਿਲਾਂ ਤੋਂ ਹੀ ਬਿਮਾਰ ਲੋਕਾਂ ਦੀ ਸਿਹਤ 'ਤੇ ਡੂੰਘਾ ਅਸਰ ਪਾ ਸਕਦਾ ਹੈ। ਐੱਨਐੱਚਆਰਸੀ ਨੇ ਮੁੱਖ ਸਕੱਤਰਾਂ ਨੂੰ ਕਿਹਾ ਕਿ ਉਹ ਪਰਾਲੀ ਸਾੜਨ ਨੂੰ ਰੋਕਣ ਲਈ ਆਪਣੀਆਂ-ਆਪਣੀਆਂ ਸਰਕਾਰਾਂ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸੂਚਿਤ ਕਰਨ।
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement