Punjab Food Processing News : ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ’ਚ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ
Published : Nov 4, 2023, 7:46 pm IST
Updated : Nov 4, 2023, 8:25 pm IST
SHARE ARTICLE
File Photo
File Photo

ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

  • ਉਦਯੋਗਾਂ ਦੀ ਸਹੂਲਤ ਲਈ ਚੁੱਕੇ ਵੱਖ-ਵੱਖ ਕਦਮਾਂ ਬਾਰੇ ਦਿੱਤੀ ਜਾਣਕਾਰੀ

Punjab Food Processing News : ਸੂਬੇ ਵਿਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ "ਵਰਲਡ ਫੂਡ ਇੰਡੀਆ 2023" ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ।

ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ "ਵਰਲਡ ਫੂਡ ਇੰਡੀਆ 2023" ਦੇ ਦੂਜੇ ਐਡੀਸ਼ਨ ਵਿਚ ਭਾਈਵਾਲ ਸੂਬੇ ਵਜੋਂ ਪੰਜਾਬ ਦੀ ਮੌਜੂਦਗੀ ਨੇ ਵਿਸ਼ਵ ਭਰ ਦਾ ਧਿਆਨ ਖਿੱਚਿਆ।

ਇਸ ਈਵੈਂਟ ਦੇ ਉਦਘਾਟਨ ਮੌਕੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਇਨਵੈਸਟ ਪੰਜਾਬ ਦੇ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਨਾਲ ਐਚ.ਯੂ.ਐਲ., ਸੁਪਰ ਟੇਸਟੀ ਬੇਕਰਜ਼, ਨਵਾਰਾ (ਸਪੇਨ), ਐਲ.ਯੂ.ਐਲ.ਯੂ. ਗਰੁੱਪ (ਯੂ.ਏ.ਈ.), ਡੇਨੋਨ ਇੰਡੀਆ, ਮਾਰਸੇਲ ਅਗਸਤੇ (ਫ੍ਰਾਂਸ), ਵਿਸਟਾ ਫੂਡਸ (ਓ.ਐਸ.ਆਈ. ਗਰੁੱਪ ਕੰਪਨੀ, ਯੂ.ਐਸ.ਏ.) ਵਰਗੀਆਂ ਪ੍ਰੋਸੈਸਿੰਗ ਕੰਪਨੀਆਂ ਦੇ ਸੀ.ਈ.ਓ. ਅਤੇ ਸੀਨੀਅਰ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। 

ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਆਪਸੀ ਸਹਿਯੋਗ, ਵਿਕਾਸ ਅਤੇ ਲਗਾਤਾਰ ਵਿਕਸਿਤ ਹੋ ਰਹੇ ਫੂਡ ਪ੍ਰੋਸੈਸਿੰਗ ਖੇਤਰ ਵਿਚ ਮੁਹਾਰਤ ਦਾ ਆਦਾਨ-ਪ੍ਰਦਾਨ ਕਰਨਾ ਸੀ। ਉਦਯੋਗ ਜਗਤ ਦੇ ਦਿੱਗਜ਼ ਇਹਨਾਂ ਮੌਕਿਆਂ ਪ੍ਰਤੀ ਉਤਸ਼ਾਹੀ ਨਜ਼ਰ ਆਏ ਅਤੇ ਉਨ੍ਹਾਂ ਨੇ ਬਿਹਤਰੀਨ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਸਾਰੇ ਨਿਵੇਸ਼ਕਾਂ ਨੂੰ ਪੂਰਨ ਸਹਿਯੋਗ ਅਤੇ ਸਹੂਲਤ ਦੇਣ ਦਾ  ਭਰੋਸਾ ਦਿੱਤਾ।

 ਇਸ ਸਹਿਯੋਗੀ ਭਾਵਨਾ ਨੇ ਵਿਸ਼ਵ ਪੱਧਰ 'ਤੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਨਵੀਨਤਾ, ਗੁਣਵੱਤਾ ਅਤੇ ਖੁਸ਼ਹਾਲੀ ਲਈ ਇੱਕ ਕੇਂਦਰ ਵਜੋਂ ਪੰਜਾਬ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਪੰਜਾਬ ਨੂੰ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦੇ ਨਵੇਂ ਨਿਵੇਸ਼ ਪ੍ਰਾਪਤ ਹੋਏ।

ਇਸ ਅੰਤਰਰਾਸ਼ਟਰੀ ਮੈਗਾ ਫੂਡ ਈਵੈਂਟ ਦਾ ਆਯੋਜਨ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿਚ ਸੀਨੀਅਰ ਸਰਕਾਰੀ ਨੁਮਾਇੰਦੇ, ਨਿਵੇਸ਼ਕਾਂ ਅਤੇ ਪ੍ਰਮੁੱਖ ਵਿਸ਼ਵ ਪੱਧਰੀ ਤੇ ਘਰੇਲੂ ਐਗਰੀ-ਫੂਡ ਕੰਪਨੀਆਂ ਦੇ ਦਿੱਗਜ਼ ਮੌਜੂਦ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਇਨਵੈਸਟ ਪੰਜਾਬ, ਸੈਰ ਸਪਾਟਾ ਸੰਮੇਲਨ ਅਤੇ ਸਰਕਾਰ-ਸਨਅਤਕਾਰ ਮਿਲਣੀ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕਰਕੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਨਵੇਂ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਹੁਣ ਤੱਕ ਪੰਜਾਬ ਵਿਚ ਕਈ ਨਵੇਂ ਨਿਵੇਸ਼ ਆ ਚੁੱਕੇ ਹਨ।

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement