
Nepal Earthquake News: ਕਈ ਘਰ ਹੋਏ ਢਹਿ ਢੇਰੀ
Nepal Earthquake News: ਨੇਪਾਲ 'ਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਨੇ ਤਬਾਹੀ ਮਚਾਈ ਹੈ। 6.4 ਤੀਬਰਤਾ ਦੇ ਇਸ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਭੂਚਾਲ ਤੋਂ ਬਾਅਦ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਲਬੇ ਹੇਠ ਦੱਬੇ ਜਾਣ ਕਾਰਨ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (4 ਨਵੰਬਰ 2023)
ਦੱਸਿਆ ਜਾ ਰਿਹਾ ਹੈ ਕਿ ਭੂਚਾਲ ਕਾਰਨ ਜ਼ਿਆਦਾਤਰ ਲੋਕਾਂ ਦੀ ਮੌਤ ਰੁਕਮ ਪੱਛਮੀ ਅਤੇ ਜਾਜਰਕੋਟ 'ਚ ਹੋਈ ਹੈ। ਮ੍ਰਿਤਕਾਂ ਬਾਰੇ ਜਾਣਕਾਰੀ ਰੂਕੁਮ ਪੱਛਮੀ ਦੇ ਡੀਐਸਪੀ ਨਮਰਾਜ ਭੱਟਾਰਾਏ ਅਤੇ ਜਾਜਰਕੋਟ ਦੇ ਡੀਐਸਪੀ ਸੰਤੋਸ਼ ਰੋਕਾ ਨੇ ਦਿਤੀ ਹੈ।
ਇਹ ਵੀ ਪੜ੍ਹੋ: Beauty News: ਵਾਲਾਂ ਨੂੰ ਸੁੰਦਰ ਬਣਾਉਣ ਲਈ ਕਰੋ ਲੱਕੜ ਦੀ ਕੰਘੀ ਦੀ ਵਰਤੋਂ
ਨੇਪਾਲ ਵਿਚ ਤਬਾਹੀ ਮਚਾਉਣ ਵਾਲੇ ਭੂਚਾਲ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਦਾ ਅਸਰ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲਿਆ। ਭੂਚਾਲ ਦੇ ਹਲਕੇ ਝਟਕੇ ਬਿਹਾਰ ਦੇ ਪਟਨਾ ਅਤੇ ਮੱਧ ਪ੍ਰਦੇਸ਼ ਦੇ ਭੋਪਾਲ ਤੱਕ ਮਹਿਸੂਸ ਕੀਤੇ ਗਏ। ਨੇਪਾਲ ਦੇ ਰਾਸ਼ਟਰੀ ਭੂਚਾਲ ਮਾਪ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ ਦੇ ਜਾਜਰਕੋਟ ਜ਼ਿਲੇ ਦੇ ਲਾਮੀਡਾਂਡਾ ਖੇਤਰ 'ਚ ਸੀ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਭੂਚਾਲ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਬਚਾਅ ਅਤੇ ਰਾਹਤ ਲਈ 3 ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕੀਤਾ ਹੈ। ਇਸ ਭੂਚਾਲ ਦਾ ਅਸਰ ਯੂਪੀ ਦੇ ਲਖਨਊ ਵਿਚ ਵੀ ਦੇਖਣ ਨੂੰ ਮਿਲਿਆ, ਜਿੱਥੇ ਲੋਕ ਭੂਚਾਲ ਦੇ ਝਟਕੇ ਮਹਿਸੂਸ ਕਰਦੇ ਹੋਏ ਘਰਾਂ ਤੋਂ ਬਾਹਰ ਆ ਗਏ।