
Delhi News: ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਅਕਤੂਬਰ ਦੇ ਆਖ਼ਰੀ 10 ਦਿਨਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਾਧੇ ’ਤੇ ਜਵਾਬ ਮੰਗਿਆ।
Delhi News: ਦਿੱਲੀ ਦੇ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੀਵਾਲੀ 'ਤੇ ਪਟਾਕਿਆਂ ਦੀ ਵਰਤੋਂ ਨੂੰ ਲੈ ਕੇ ਸਖ਼ਤ ਲਹਿਜੇ 'ਚ ਕਿਹਾ ਕਿ ਅਸੀਂ ਅਖਬਾਰਾਂ 'ਚ ਪੜ੍ਹਦੇ ਹਾਂ ਕਿ ਦਿੱਲੀ 'ਚ ਪਟਾਕਿਆਂ 'ਤੇ ਅਦਾਲਤ ਦਾ ਹੁਕਮ ਲਾਗੂ ਨਹੀਂ ਹੋਇਆ ਹੈ ਅਤੇ ਅਸੀਂ ਇਸ 'ਤੇ ਦਿੱਲੀ ਸਰਕਾਰ ਤੋਂ ਜਵਾਬ ਚਾਹੁੰਦੇ ਹਾਂ।
ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦਿੱਲੀ ਪੁਲਿਸ ਕੁਝ ਤੰਤਰ ਤਿਆਰ ਕਰੇ ਤਾਂ ਜੋ ਅਗਲੇ ਸਾਲ ਅਜਿਹਾ ਨਾ ਹੋਵੇ। ਅਦਾਲਤ ਨੇ ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਦਿੱਲੀ/ਐਨਸੀਆਰ ਵਿੱਚ ਪਟਾਕਿਆਂ ਦੀ ਵਰਤੋਂ 'ਤੇ ਪਾਬੰਦੀ ਸੀ, ਫਿਰ ਵੀ ਇਸ ਦੀ ਉਲੰਘਣਾ ਕੀਤੀ ਗਈ। ਇਸ ਵਾਰ ਪ੍ਰਦੂਸ਼ਣ 2022, 2023 ਨਾਲੋਂ ਜ਼ਿਆਦਾ ਸੀ।
ਐਸਸੀ ਨੇ ਕਿਹਾ ਕਿ ਹਵਾ ਦੀ ਗੁਣਵੱਤਾ ਵਿੱਚ ਅਚਾਨਕ ਗਿਰਾਵਟ ਲਈ ਪਟਾਕੇ ਜ਼ਿੰਮੇਵਾਰ ਹਨ। ਜੇਕਰ ਇਸ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ ਸਾਡੇ ਹੁਕਮਾਂ ਦਾ ਕੀ ਮਕਸਦ ਹੈ। ਐਮਿਕਸ ਕਿਊਰੀ ਨੇ ਕਿਹਾ ਕਿ ਇਸ ਸਾਲ ਦੀਵਾਲੀ ਦੀ ਰਾਤ ਪ੍ਰਦੂਸ਼ਣ ਦਾ ਪੱਧਰ 2022 ਅਤੇ 2023 ਦੇ ਮੁਕਾਬਲੇ ਜ਼ਿਆਦਾ ਸੀ। ਇਸ ਵਾਰ ਅਦਾਲਤ ਪਹਿਲਾਂ ਹੀ ਸੁਣਵਾਈ ਕਰ ਰਹੀ ਸੀ, ਪਰ ਫਿਰ ਵੀ ਅਜਿਹਾ ਹੋਇਆ। SC ਨੇ ਕਿਹਾ ਕਿ ਦਿੱਲੀ 'ਚ ਪਟਾਕਿਆਂ 'ਤੇ ਪਾਬੰਦੀ ਸੀ, ਲੋਕ ਦੂਜੇ ਸੂਬਿਆਂ ਤੋਂ ਪਟਾਕੇ ਲੈ ਕੇ ਆ ਰਹੇ ਸਨ।
ਸੁਪਰੀਮ ਕੋਰਟ ਨੇ ਪਾਬੰਦੀ ਦੇ ਬਾਵਜੂਦ ਦਿੱਲੀ ਵਿੱਚ ਪਟਾਕੇ ਚਲਾਉਣ ਨੂੰ ਲੈ ਕੇ ਦਿੱਲੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ ਗਿਆ। ਪਟਾਕਿਆਂ 'ਤੇ ਪਾਬੰਦੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇਕ ਮਹੱਤਵਪੂਰਨ ਉਪਾਅ ਹੈ।
ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਫੰਡ ਮੰਗਿਆ ਹੈ ਉਸ ਉੱਤੇ ਫੈਸਲਾ ਕਰੋ। ਤੁਸੀ ਜਾਂ ਤਾਂ ਉਨ੍ਹਾਂ ਨੂੰ ਫੰਡ ਦੇਵੋ ਜਾਂ ਫਿਰ ਉਸ ਰਿਜੈਕਟ ਕਰੋ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਅਸੀਂ ਤੁਹਾਨੂੰ ਫੈਸਲਾ ਕਰਨ ਲਈ ਕਿਹਾ ਹੈ ਤਾਂ ਫੈਸਲਾ ਕਰੋ। ਇਸ ਮਾਮਲੇ ਨੂੰ ਇਸ ਤਰ੍ਹਾਂ ਪੈਡਿੰਗ ਨਹੀਂ ਰੱਖ ਸਕਦੇ ਹਨ।
SC ਨੇ ਕਿਹਾ ਕਿ ਅਸੀਂ ਦਿੱਲੀ ਸਰਕਾਰ ਨੂੰ ਪ੍ਰਦੂਸ਼ਣ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਬਾਰੇ ਹਲਫਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੰਦੇ ਹਾਂ। ਅਸੀਂ ਦਿੱਲੀ ਪੁਲਿਸ ਕਮਿਸ਼ਨਰ ਨੂੰ ਪਾਬੰਦੀ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਹਲਫ਼ਨਾਮਾ ਦਾਇਰ ਕਰਨ ਲਈ ਵੀ ਨਿਰਦੇਸ਼ ਦਿੰਦੇ ਹਾਂ। ਦੋਵਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਿਹੜੇ ਕਦਮ ਚੁੱਕਣ ਦੀ ਤਜਵੀਜ਼ ਰੱਖਦੇ ਹਨ ਤਾਂ ਜੋ ਅਗਲੇ ਸਾਲ ਅਜਿਹੀ ਘਟਨਾ ਨਾ ਵਾਪਰੇ। ਇਸ ਵਿੱਚ ਜਨਤਕ ਮੁਹਿੰਮ ਲਈ ਚੁੱਕੇ ਗਏ ਕਦਮ ਵੀ ਸ਼ਾਮਲ ਹੋਣੇ ਚਾਹੀਦੇ ਹਨ। ਹਲਫ਼ਨਾਮਾ ਇੱਕ ਹਫ਼ਤੇ ਦੇ ਅੰਦਰ ਦਾਇਰ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਨੂੰ ਵੀ ਪਿਛਲੇ 10 ਦਿਨਾਂ ਵਿੱਚ ਪਰਾਲੀ ਸਾੜਨ ਬਾਰੇ ਹਲਫ਼ਨਾਮਾ ਦਾਇਰ ਕਰਨਾ ਚਾਹੀਦਾ ਹੈ।
ਐਮੀਕਸ ਕਿਊਰੀ ਦੀਵਾਲੀ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਿਖਰਾਂ 'ਤੇ ਹੁੰਦੀਆਂ ਹਨ। ਦੀਵਾਲੀ ਤੋਂ ਇਕ ਦਿਨ ਪਹਿਲਾਂ 160 ਅੱਗਾਂ ਲੱਗੀਆਂ ਸਨ, ਜਦਕਿ ਦੀਵਾਲੀ ਵਾਲੇ ਦਿਨ ਇਹ ਗਿਣਤੀ ਵਧ ਕੇ 605 ਹੋ ਗਈ ਸੀ। ਪ੍ਰਦੂਸ਼ਣ ਦੀ ਪ੍ਰਤੀਸ਼ਤਤਾ 10 ਤੋਂ ਵਧ ਕੇ ਲਗਭਗ 30 ਹੋ ਗਈ ਹੈ।