
Jammu Kashmir News: ਦੌਰੇ ਦੌਰਾਨ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ।
Jammu Kashmir News: ਉਪ ਮੁੱਖ ਮੰਤਰੀ ਸੁਰਿੰਦਰ ਕੁਮਾਰ ਚੌਧਰੀ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਸਕੀਨਾ ਮਸੂਦ ਨਾਲ ਸ੍ਰੀਨਗਰ ਦੇ ਗ੍ਰੇਨੇਡ ਹਮਲੇ ਵਿੱਚ ਜ਼ਖ਼ਮੀ ਹੋਏ ਨਾਗਰਿਕਾਂ ਦਾ ਹਾਲ-ਚਾਲ ਪੁੱਛਣ ਲਈ ਇੱਥੇ ਐਸਐਮਐਚਐਸ ਹਸਪਤਾਲ ਦਾ ਦੌਰਾ ਕੀਤਾ।
ਦੌਰੇ ਦੌਰਾਨ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦਾ ਹਰ ਸੰਭਵ ਇਲਾਜ ਕੀਤਾ ਜਾਵੇ।
ਉਨ੍ਹਾਂ ਜ਼ਖਮੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।ਇਸ ਦੌਰੇ ਦੌਰਾਨ ਵਿਧਾਇਕ ਸੋਨਾਵਰੀ ਹਿਲਾਲ ਅਕਬਰ ਲੋਨ ਅਤੇ ਹੋਰ ਅਧਿਕਾਰੀ ਵੀ ਮੰਤਰੀਆਂ ਦੇ ਨਾਲ ਸਨ।
ਦੱਸ ਦੇਈਏ ਕਿ ਐਤਵਾਰ ਨੂੰ ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਨੇ ਇਕ ਵਾਰ ਫਿਰ ਗ੍ਰਨੇਡ ਹਮਲਾ ਕੀਤਾ ਸੀ। ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ 'ਚ ਗ੍ਰੇਨੇਡ ਹਮਲਾ ਕੀਤਾ ਗਿਆ। ਹਮਲੇ 'ਚ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਨਵੀਂ ਚੁਣੀ ਗਈ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਘੱਟੋ-ਘੱਟ ਅੱਠ ਅਜਿਹੀਆਂ ਘਟਨਾਵਾਂ ਨਾਲ ਪਿਛਲੇ ਮਹੀਨੇ ਜੰਮੂ ਅਤੇ ਕਸ਼ਮੀਰ ਵਿੱਚ ਅਤਿਵਾਦੀ ਹਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ।