
ਕਿਸਾਨ ਅੰਦੋਲਨ ਸ਼ਾਂਤਮਈ ਹੈ ਅਤੇ ਇਸ ਨੂੰ ਨਹੀਂ ਰੋਕਿਆ ਜਾਣਾ ਚਾਹੀਦਾ
ਨਵੀਂ ਦਿੱਲੀ:ਕਿਸਾਨ ਲਹਿਰ ਦਾ ਸਮਰਥਨ ਕਰਦਿਆਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਸ਼ਾਂਤਮਈ ਹੈ ਅਤੇ ਇਸ ਨੂੰ ਨਹੀਂ ਰੋਕਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਜਲਦੀ ਤੋਂ ਜਲਦੀ ਦੂਰ ਕਰਨੀਆਂ ਚਾਹੀਦੀਆਂ ਹਨ।
Pm Modiਕਿਸਾਨ ਸਾਡੇ ਦੇਸ਼ ਦੀ ਰੀਡ ਦੀ ਹੱਡੀ ਹਨ ਅਤੇ ਉਹ ਸਾਡੇ ਦੇਸ਼ ਦੇ ਅੰਨਦਾਤਾ ਹਨ। ਉਨ੍ਹਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ ਅਤੇ ਉਨ੍ਹਾਂ ਦੀ ਅਵਾਜ਼ ਨੂੰ ਤੁਰੰਤ ਸੁਣਿਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਭੋਜਨ,ਪਾਣੀ ਅਤੇ ਡਾਕਟਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਹੈ।
farmerਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦਰਸ਼ਨਕਾਰੀਆਂ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਵਿਧਾਇਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਲੋੜੀਂਦਾ ਖਾਣਾ ਅਤੇ ਪਨਾਹ ਯਕੀਨੀ ਬਣਾਉਣ।