
ਦੱਖਣੀ ਅਫਰੀਕਾ ਵਿਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ ਓਮੀਕਰੋਨ ਹੁਣ ਦੁਨੀਆ ਦੇ 38 ਦੇਸ਼ਾਂ ਵਿਚ ਪਹੁੰਚ ਗਿਆ ਹੈ।
ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ ਓਮੀਕਰੋਨ ਹੁਣ ਦੁਨੀਆ ਦੇ 38 ਦੇਸ਼ਾਂ ਵਿਚ ਪਹੁੰਚ ਗਿਆ ਹੈ। ਭਾਰਤ ਵਿਚ ਵੀ ਇਸ ਨਵੇਂ ਕੋਰੋਨਾ ਵੇਰੀਐਂਟ ਨਾਲ ਸੰਕਰਮਿਤ ਤਿੰਨ ਲੋਕ ਮਿਲੇ ਹਨ। ਇਸ 'ਤੇ ਲਗਾਮ ਲਗਾਉਣ ਲਈ ਭਾਰਤ ਸਰਕਾਰ ਨੇ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ
Omicron variant
ਸਿਹਤ ਸਕੱਤਰ ਨੇ ਓਮੀਕਰੋਨ ਵੇਰੀਐਂਟ ਦੇ ਖਤਰੇ ਨੂੰ ਲੈ ਕੇ ਛੇ ਸੂਬਿਆਂ ਨੂੰ ਪੱਤਰ ਲਿਖ ਕੇ ਚਿੰਤਾ ਜ਼ਾਹਰ ਕੀਤੀ ਹੈ। ਇਹਨਾਂ ਛੇ ਸੂਬਿਆਂ ਵਿਚ ਕੇਰਲ, ਜੰਮੂ-ਕਸ਼ਮੀਰ, ਤਾਮਿਲਨਾਡੂ, ਕਰਨਾਟਕ, ਓਡੀਸ਼ਾ ਅਤੇ ਮਿਜ਼ੋਰਮ ਸ਼ਾਮਲ ਹਨ।
Omicron variant
ਦੱਸ ਦੇਈਏ ਕਿ ਸਿਹਤ ਮੰਤਰਾਲਾ ਇਹਨਾਂ ਸੂਬਿਆਂ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਚਿੰਤਤ ਹੈ। ਕੇਂਦਰ ਨੇ ਸੂਬਿਆਂ ਨੂੰ ਕੋਵਿਡ ਜਾਂਚ, ਟਰੈਕ, ਇਲਾਜ, ਟੀਕਾਕਰਨ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰਾਲੇ ਨੇ ਕੇਰਲ 'ਚ ਮੌਤ ਦਰ ਅਤੇ ਵਧਦੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕੀਤੀ ਹੈ।
Omicron variant
ਜੰਮੂ-ਕਸ਼ਮੀਰ ਦੇ ਚਾਰ ਜ਼ਿਲ੍ਹਿਆਂ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ। ਇਸ ਦੇ ਨਾਲ ਹੀ ਤਾਮਿਲਨਾਡੂ ਦੇ ਤਿੰਨ ਜ਼ਿਲ੍ਹਿਆਂ ਅਤੇ ਕਰਨਾਟਕ ਦੇ ਚਾਰ ਜ਼ਿਲ੍ਹਿਆਂ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਓਡੀਸ਼ਾ ਅਤੇ ਮਿਜ਼ੋਰਮ ਵਿਚ ਵੀ ਸਿਹਤ ਮੰਤਰਾਲੇ ਨੇ ਕੁਝ ਜ਼ਿਲ੍ਹਿਆਂ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਵਾਧੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।