ਆਂਧਰਾ ਪ੍ਰਦੇਸ਼ ਦੇ ਸਾਬਕਾ CM ਤੇ ਕਾਂਗਰਸੀ ਨੇਤਾ ਕੋਨੀਜੇਤੀ ਰੋਸਈਆ ਦਾ ਹੋਇਆ ਦਿਹਾਂਤ
Published : Dec 4, 2021, 4:17 pm IST
Updated : Dec 4, 2021, 4:17 pm IST
SHARE ARTICLE
Konijeti Rosaiah
Konijeti Rosaiah

ਥੋੜ੍ਹਾ ਬਿਮਾਰ ਹੋਣ ਤੋਂ ਬਾਅਦ ਨਿੱਜੀ ਹਸਪਾਕਲ ਲਿਜਾਂਦੇ ਸਮੇਂ ਹੋਇਆ ਉਹਨਾਂ ਦਾ ਦਿਹਾਂਤ

 

ਆਂਧਰਾ ਪ੍ਰਦੇਸ਼ - ਅਣਵੰਡੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਕੋਨੀਜੇਤੀ ਰੋਸਈਆ ਦਾ ਅੱਜ 88 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ।  ਇਹ ਜਾਣਕਾਰੀ ਪਾਰਟੀ ਸੂਤਰਾਂ ਨੇ ਸਾਂਝੀ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਰੋਸਈਆ ਅੱਜ ਸਵੇਰੇ ਬੀਮਾਰ ਹੋ ਗਏ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਉਨ੍ਹਾਂ ਦੀ ਮੌਤ ਹੋ ਗਈ।

Konijeti RosaiahKonijeti Rosaiah

ਉਹ 31 ਅਗਸਤ 2011 ਤੋਂ 30 ਅਗਸਤ 2016 ਤੱਕ ਤਾਮਿਲਨਾਡੂ ਦੇ ਰਾਜਪਾਲ ਵੀ ਰਹੇ ਸਨ। ਰੋਸਈਆ ਨੇ 1968 ਵਿਚ ਵਿਧਾਨ ਪ੍ਰੀਸ਼ਦ ਦੇ ਮੈਂਬਰ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਵਾਈਐਸ ਰਾਜਸ਼ੇਖਰ ਰੈੱਡੀ ਦੀ ਮੌਤ ਤੋਂ ਬਾਅਦ, ਉਹ 3 ਸਤੰਬਰ ਤੋਂ 25 ਨਵੰਬਰ ਤੱਕ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਸਨ।

Konijeti Rosaiah

Konijeti Rosaiah

ਇਸ ਤੋਂ ਪਹਿਲਾਂ, ਉਹ ਵਿੱਤ ਮੰਤਰੀ ਰਹੇ ਅਤੇ ਰਿਕਾਰਡ 15 ਵਾਰ ਰਾਜ ਦਾ ਬਜਟ ਪੇਸ਼ ਕਰਨ ਦਾ ਮਾਣ ਹਾਸਿਲ ਕੀਤਾ ਸੀ। 1933 ਵਿਚ ਜਨਮੇ, ਰੋਸਈਆ ਨੇ 1968 ਵਿਚ ਆਂਧਰਾ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਵਜੋਂ ਆਪਣੀ ਵਿਧਾਨਕ ਯਾਤਰਾ ਸ਼ੁਰੂ ਕੀਤੀ ਸੀ। ਉਹ ਆਂਧਰਾ ਪ੍ਰਦੇਸ਼ ਵਿਧਾਨ ਸਭਾ ਵਿਚ ਚਿਰਾਲਾ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement