
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਿੰਘੂ ਬਾਰਡਰ ਵਿਖੇ ਮੀਟਿੰਗ ਕਰਕੇ ਸਰਕਾਰ ਨਾਲ ਗੱਲਬਾਤ ਲਈ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਿੰਘੂ ਬਾਰਡਰ ਵਿਖੇ ਮੀਟਿੰਗ ਕਰਕੇ ਸਰਕਾਰ ਨਾਲ ਗੱਲਬਾਤ ਲਈ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਇਕ ਕਮੇਟੀ ਬਣਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਕਮੇਟੀ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਪੰਜ ਮੈਂਬਰ ਹੋਣਗੇ।
Rakesh Tikait
ਇਸ ਕਮੇਟੀ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸ਼ਿਵ ਕੁਮਾਰ ਕੱਕਾ, ਗੁਰਨਾਮ ਸਿੰਘ ਚੜੂਨੀ, ਯੁੱਧਵੀਰ ਸਿੰਘ, ਅਸ਼ੋਕ ਧਾਵਲੇ ਸ਼ਾਮਲ ਹੋਣਗੇ। ਰਾਕੇਸ਼ ਟਿਕੈਤ ਨੇ ਇਹ ਵੀ ਦੱਸਿਆ ਕਿ ਇਸ ਕਮੇਟੀ ਨੂੰ ਕਈ ਅਧਿਕਾਰ ਦਿੱਤੇ ਗਏ ਹਨ ਅਤੇ ਇਹੀ ਕਮੇਟੀ ਸਰਕਾਰ ਕੋਲ ਜਾਣ ਵਾਲੇ ਲੋਕਾਂ ਦੇ ਨਾਂਅ ਤੈਅ ਕਰੇਗੀ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 7 ਦਸੰਬਰ ਨੂੰ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਖਿਲਾਫ਼ ਦਰਜ ਕੇਸ ਰੱਦ ਨਾ ਹੋਣ ਤੱਕ ਅੰਦੋਲਨ ਜਾਰੀ ਰਹੇਗਾ।