ਤੇਜ਼ ਰਫ਼ਤਾਰ ਦੋ ਕਾਰਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ

By : GAGANDEEP

Published : Dec 4, 2022, 3:07 pm IST
Updated : Dec 4, 2022, 3:07 pm IST
SHARE ARTICLE
 photo
photo

ਦੋ ਨੌਜਵਾਨ ਗੰਭੀਰ ਜ਼ਖਮੀ

 

ਹਮੀਰਪੁਰ: ਯੂਪੀ ਦੇ ਹਮੀਰਪੁਰ ਜ਼ਿਲੇ ਤੋਂ ਨਿਕਲਣ ਵਾਲੇ ਬੁੰਦੇਲਖੰਡ ਐਕਸਪ੍ਰੈਸ ਵੇਅ 'ਤੇ ਦੋ ਤੇਜ਼ ਰਫਤਾਰ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਇਕ ਔਰਤ ਸਮੇਤ 2 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ  ਨੇੜਲੇ ਹਸਪਤਾਲ ਚ ਦਾਖਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਹਮੀਰਪੁਰ ਜ਼ਿਲ੍ਹੇ ਦੇ ਰਾਠ ਕੋਤਵਾਲੀ ਇਲਾਕੇ ਦੇ ਪਿੰਡ ਜਖੇੜੀ ਨੇੜੇ ਤੋਂ ਨਿਕਲੇ ਬੁੰਦੇਲਖੰਡ ਐਕਸਪ੍ਰੈਸ ਵੇਅ ‘ਤੇ ਫਤਿਹਪੁਰ ਜ਼ਿਲ੍ਹੇ ਦੇ ਵਸਨੀਕ ਅਸ਼ੀਸ਼, ਅੰਜੂ ਸਿੰਘ, ਸੱਤਿਆ ਅਤੇ ਦੀਪਕ ਸ਼ਰਮਾ ਮਾਤਾ ਪਿਤਾੰਬਰਾ ਪੀਠ ਦੇ ਦਰਸ਼ਨ ਕਰਕੇ ਘਰ ਪਰਤ ਰਹੇ ਸਨ । ਉਦੋਂ ਹੀ ਕੋਤਵਾਲੀ ਇਲਾਕੇ ਦੇ ਪਿੰਡ ਜਖੇੜੀ ਦੇ ਨੇੜੇ ਬੁੰਦੇਲਖੰਡ ਐਕਸਪ੍ਰੈੱਸ-ਵੇਅ ‘ਤੇ ਸਾਹਮਣਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ।

ਹਾਦਸੇ ਵਿੱਚ ਫਤਿਹਪੁਰ ਵਾਸੀ ਅਸ਼ੀਸ਼ ਕੁਮਾਰ ਅਤੇ ਸੱਤਿਆ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਕਾਰ ਵਿੱਚ ਸਵਾਰ ਅੰਜੂ ਸਿੰਘ ਅਤੇ ਦੀਪਕ ਮਿਸ਼ਰਾ ਗੰਭੀਰ ਜ਼ਖ਼ਮੀ ਹੋ ਗਏ। ਦੂਜੇ ਪਾਸੇ ਇੱਕ ਹੋਰ ਕਾਰ ਵਿੱਚ ਸਵਾਰ ਰਵਿੰਦਰ ਸ਼ਰਮਾ ਅਤੇ ਇੱਕ ਅਣਪਛਾਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕੋਤਵਾਲ ਵੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement