ਉਨ੍ਹਾਂ ਅਪੀਲ ਕੀਤੀ ਕਿ ਕਿਸਾਨਾਂ ਨਾਲ ਹੋ ਰਹੀ ਇਸ ਲੁੱਟ ਨੂੰ ਰੋਕਿਆ ਜਾਣਾ ਚਾਹੀਦਾ ਹੈ।
Jasbir Singh Dimpa: ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸਰਦ ਰੁੱਤ ਇਜਲਾਸ ਦੌਰਾਨ ਪ੍ਰਾਈਵੇਟ ਬੈਂਕਾਂ ਵਲੋਂ ਕੀਤੀ ਜਾ ਰਹੀ ਕਿਸਾਨਾਂ ਦੀ ਲੁੱਟ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਾਰ ਲਈ ਕਰਜ਼ਾ ਲੈਂਦਾ ਹੈ ਤਾਂ ਉਸ ਨੂੰ 7.8 ਤੋਂ ਲੈ ਕੇ 10 % ਤਕ ਵਿਆਜ ਦੇਣਾ ਪੈਂਦਾ ਹੈ। ਜੇਕਰ ਕੋਈ ਵਿਅਕਤੀ ਕਾਰੋਬਾਰ ਲਈ ਕਰਜ਼ਾ ਲੈਂਦਾ ਹੈ ਤਾਂ ਉਸ ਤੋਂ 7.25 ਤੋਂ ਲੈ ਕੇ 9% ਵਿਆਜ ਲਿਆ ਜਾਂਦਾ ਹੈ। ਹੈਰਾਨੀ ਦੀ ਗੱਲ ਹੈ ਕਿ ਜੇਕਰ ਕਿਸਾਨ ਖੇਤੀਬਾੜੀ ਲਈ ਲਿਮਿਟ ਬਣਾਉਂਦਾ ਹੈ ਤਾਂ ਉਸ ਤੋਂ 15% ਤਕ ਵਿਆਜ ਲਿਆ ਜਾਂਦਾ ਹੈ।
ਉਨ੍ਹਾਂ ਦਸਿਆ ਕਿ ਜੇਕਰ ਕੋਈ ਕਿਸਾਨ ਖੇਤੀਬਾੜੀ ਲਈ ਟਰੈਕਟਰ ਜਾਂ ਕੰਬਾਈਨ ਆਦਿ ਖਰੀਦਦਾ ਹੈ ਤਾਂ ਪ੍ਰਾਈਵੇਟ ਬੈਂਕ ਉਸ ਕੋਲੋਂ 22% ਤਕ ਵਿਆਜ ਵਸੂਲਦੇ ਹਨ। ਇਸ ਮੁੱਦੇ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨਾਂ ਨਾਲ ਹੋ ਰਹੀ ਇਸ ਲੁੱਟ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਮੰਗ ਕਰਦਿਆਂ ਜਸਬੀਰ ਡਿੰਪਾ ਨੇ ਕਿਹਾ ਕਿ ਸਰਕਾਰ ਨੇ ਕਾਰੋਬਾਰੀਆਂ ਦੇ ਸਾਢੇ 9 ਲੱਖ ਕਰੋੜ ਤੋਂ ਵੱਧ ਦੇ ਲੋਨ ਰਾਈਟ ਆਫ ਕੀਤੇ ਹਨ, ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ 5 ਲੱਖ ਕਰੋੜ ਰੁਪਏ ਹੈ, ਸਰਕਾਰ ਵਲੋਂ ਇਸ ਨੂੰ ਵੀ ਮੁਆਫ਼ ਕੀਤਾ ਜਾਵੇ ਤਾਂ ਜੋ ਕਿਸਾਨ ਖੁਦਕੁਸ਼ੀਆਂ ਦੇ ਰਾਹ ਵੱਲ ਨਾ ਜਾਵੇ।