Parliament Winter Session: ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਭਾਜਪਾ ਸੰਸਦ ਮੈਂਬਰਾਂ ਨੇ ਲਗਾਏ 'ਤੀਸਰੀ ਵਾਰ ਮੋਦੀ ਸਰਕਾਰ’ ਦੇ ਨਾਅਰੇ’
Published : Dec 4, 2023, 11:42 am IST
Updated : Dec 4, 2023, 11:42 am IST
SHARE ARTICLE
Parliament Winter Session BJP MPs raise slogans inside Parliament
Parliament Winter Session BJP MPs raise slogans inside Parliament

ਭਾਜਪਾ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਤਾੜੀਆਂ ਵੀ ਮਾਰੀਆਂ।

Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਸੋਮਵਾਰ 4 ਦਸੰਬਰ ਤੋਂ ਸ਼ੁਰੂ ਹੋ ਗਿਆ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜਿੱਤ ਤੋਂ ਉਤਸ਼ਾਹਤ ਪਾਰਟੀ ਮੈਂਬਰਾਂ ਨੇ ਸੋਮਵਾਰ ਨੂੰ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ।

ਪ੍ਰਧਾਨ ਮੰਤਰੀ ਦੇ ਸਦਨ ਵਿਚ ਦਾਖਲ ਹੋਣ ਤੋਂ ਬਾਅਦ ਭਾਜਪਾ ਦੇ ਮੈਂਬਰ ਅਤੇ ਸਰਕਾਰ ਦੇ ਕੁੱਝ ਮੰਤਰੀ ਆਪੋ-ਅਪਣੇ ਸਥਾਨਾਂ 'ਤੇ ਖੜ੍ਹੇ ਹੋ ਗਏ ਅਤੇ 'ਵਾਰ ਵਾਰ ਮੋਦੀ ਸਰਕਾਰ, ਤੀਜੀ ਵਾਰ ਮੋਦੀ ਸਰਕਾਰ' ਅਤੇ 'ਏਕ ਗਾਰੰਟੀ, ਮੋਦੀ ਕੀ ਗਾਰੰਟੀ' ਵਰਗੇ ਨਾਅਰੇ ਲਗਾਉਣੇ ਸ਼ੁਰੂ ਕਰ ਦਿਤੇ। ਭਾਜਪਾ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਤਾੜੀਆਂ ਵੀ ਮਾਰੀਆਂ।

ਭਾਜਪਾ ਮੈਂਬਰਾਂ ਵਲੋਂ ਕੀਤੀ ਗਈ ਨਾਅਰੇਬਾਜ਼ੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੀ ਸਦਨ ਵਿਚ ਮੌਜੂਦ ਸਨ। ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਿਆ ਹੈ, ਜਦਕਿ ਤੇਲੰਗਾਨਾ ਵਿਚ ਕਾਂਗਰਸ ਜਿੱਤੀ ਹੈ।

ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ‘ਬਹੁਤ ਉਤਸ਼ਾਹਜਨਕ’ ਰਹੇ ਹਨ। ਉਨ੍ਹਾਂ ਕਿਹਾ, ''ਦੇਸ਼ ਨੇ ਨਕਾਰਾਤਮਕਤਾ ਨੂੰ ਰੱਦ ਕਰ ਦਿਤਾ ਹੈ”।

(For more news apart from Parliament Winter Session BJP MPs raise slogans inside Parliament, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement