ਦੁਨੀਆਂ 'ਚ ਵਧ ਰਿਹਾ ਪੰਜਾਬ ਦਾ ਮਾਨ, ਇਟਲੀ ਵਿਚ ਪੰਜਾਬੀ ਨੌਜਵਾਨ ਪੁਲਿਸ ਵਿਚ ਹੋਇਆ ਭਰਤੀ
Published : Dec 4, 2023, 12:20 pm IST
Updated : Dec 4, 2023, 12:20 pm IST
SHARE ARTICLE
Arshpreet Singh Bhullar
Arshpreet Singh Bhullar

ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿਚ ਟਰਾਸਲੇਟਰ ਦੇ ਤੌਰ ਤੇ ਨੌਕਰੀ ਕਰ ਰਹੇ ਹਨ

Punjabis in Italy: ਪੰਜਾਬੀਆ ਨੇ ਵਿਦੇਸ਼ਾਂ ਵਿਚ ਵੱਡੀ ਮਿਹਨਤ ਸਦਕਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ਵਿਚ ਵੀ ਪੰਜਾਬੀਆ ਨੇ ਵੱਡੀਆ ਮੱਲਾਂ ਮਾਰ ਲਈਆਂ ਹਨ। ਇਟਲੀ ਵਿਚ ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ ਵਿਚ ਭਰਤੀ ਹੋਕੇ ਭਾਈਚਾਰੇ ਦਾ ਮਾਣ ਵਧਾਇਆ ਹੈ।

26 ਸਾਲਾਂ ਅਰਸ਼ਪ੍ਰੀਤ ਸਿੰਘ ਭੁੱਲਰ ਜੋ ਕਿ ਪੰਜਾਬ ਦੇ ਤਹਿਸੀਲ ਸਮਰਾਲਾ ਪਿੰਡ ਹਰਿੳ ਕਲਾਂ ਦਾ ਰਹਿਣ ਵਾਲਾ ਇਟਲੀ ਦੇ ਸ਼ਹਿਰ ਮੋਦਨੇ ਵਿਚ ਰਹਿੰਦੇ ਹਨ। ਪਿਤਾ ਸੁਰਿੰਦਰ ਸਿੰਘ ਭੁੱਲਰ ਅਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆ ਨਾਲ ਰਹਿੰਦਿਆ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ਵਿਚ ਪੁਲਿਸੀਆਂ ਲੋਕਾਲੇ ਵਿਚ ਨੌਕਰੀ ਪ੍ਰਾਪਤ ਕੀਤੀ ਹੈ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਬੱਚੇ ਦੇ ਪਿਓ ਸੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਹਨਾਂ ਦਾ ਸਪੁੱਤਰ ਪੜਾਈ ਵਿਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ਵਿਚ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿਚ ਟਰਾਸਲੇਟਰ ਦੇ ਤੌਰ ਤੇ ਨੌਕਰੀ ਕਰ ਰਹੇ ਹਨ। ਬੀਤੇ ਦਿਨੀ ਇਸ ਪਰਿਵਾਰ ਨੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਕਸਤਲਫਰਾਂਕੋ ਵਿਖੇ ਨਤਮਸਤਕ ਹੋਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਜਿਸ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨੌਜਵਾਨ ਅਤੇ ਪਰਿਵਾਰ ਦਾ ਸਨਮਾਨ ਕੀਤਾ।

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਹੈਡ ਗ੍ਰੰਥੀ ਭਾਈ ਤਰਸੇਮ ਸਿੰਘ,ਜੱਥੇਦਾਰ ਗੁਰਚਰਨ ਸਿੰਘ ਭੂੰਗਰਨੀ, ਅਜਾਦ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਬੱਬੀ,ਗੁਰਬਿੰਦਰ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ ਬੋਦਲ, ਸੁਖਵਿੰਦਰ ਸਿੰਘ, ਜਸਪਾਲ ਭੂੰਗਰਨੀ, ਪ੍ਰਬਮਨਦੀਪ ਸਿੰਘ, ਪਰਮਿੰਦਰ ਸਿੰਘ,ਹਰਜੀਤ ਸਿੰਘ, ਮਨਜਿੰਦਰ ਸਿੰਘ ਅਤੇ ਜੋਧਾ ਸਿੰਘ ਆਦਿ ਸ਼ਾਮਿਲ ਸਨ।ਉਹਨਾਂ ਨੇ ਪਰਿਵਾਰ ਨੂੰ ਮੁਬਾਰਕ ਦਿੰਦਿਆ ਕਿਹਾ ਕਿ ਪੰਜਾਬੀਆਂ ਦੀ ਨਵੀਂ ਪੀੜੀ ਇਟਲੀ ਵਿਚ ਤਰੱਕੀ ਦੇ ਰਾਹ ਤੇ ਹੈ।

(For more news apart from Punjabi boy joins police in Italy, stay tuned to Rozana Spokesman)

SHARE ARTICLE

ਏਜੰਸੀ

Advertisement

PM Modi Speech in Patiala Today | ਖਚਾਖਚ ਭਰਿਆ ਪੰਡਾਲ, ਲੱਗ ਰਹੇ ਜ਼ੋਰਦਾਰ ਨਾਅਰੇ

24 May 2024 9:17 AM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 8:28 AM

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM

ਗ਼ੈਰ-ਪੰਜਾਬੀਆਂ ਬਾਰੇ ਸੁਖਪਾਲ ਖਹਿਰਾ ਸੋਚ-ਸਮਝ ਕੇ ਬੋਲਣ, ਇਨ੍ਹਾਂ ਕਰਕੇ ਪੰਜਾਬੀ ਕਾਮਯਾਬ ਨੇ : ਮੰਤਰੀ ਬ੍ਰਹਮ ਸ਼ੰਕਰ

23 May 2024 4:20 PM

"ਵੋਟ ਦਾ ਮਤਲਬ ਹੈ ਬਦਲਾਅ, ਰੁਜ਼ਗਾਰ ਤੇ ਹੋਰ ਮਸਲਿਆਂ ਦੇ ਹੱਲ ਲਈ ਜ਼ਰੂਰੀ ਹੈ ਵੋਟ ਕਰਨਾ"

23 May 2024 3:17 PM
Advertisement