Delhi News : ਨੋਇਡਾ ਜਾ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਪੁਲਿਸ ਨੇ ਯਮੁਨਾ ਐਕਸਪ੍ਰੈਸ ਵੇਅ ਤੋਂ ਤਪਲ ਥਾਣੇ ਲਿਜਾ ਕੇ ਹਿਰਾਸਤ ’ਚ ਲਿਆ

By : BALJINDERK

Published : Dec 4, 2024, 8:25 pm IST
Updated : Dec 4, 2024, 8:25 pm IST
SHARE ARTICLE
ਪੁਲਿਸ ਹਿਰਾਸਤ ’ਚ ਰਾਕੇਸ਼ ਟਿਕੈਤ
ਪੁਲਿਸ ਹਿਰਾਸਤ ’ਚ ਰਾਕੇਸ਼ ਟਿਕੈਤ

Delhi News : ਟਿਕੈਤ ਨੇ ਕਿਹਾ ਕਿ - ਤੁਸੀਂ ਸਾਨੂੰ ਕਦੋਂ ਤੱਕ ਹਿਰਾਸਤ ’ਚ ਰੱਖੋਗੇ? ਜੇ ਤੁਸੀਂ ਸਾਨੂੰ ਬੰਦ ਰੱਖਿਆ ਤਾਂ ਤੁਸੀਂ ਕਿਸ ਨਾਲ ਗੱਲ ਕਰੋਗੇ ?

Delhi News : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਉਹ ਕਿਸਾਨ ਆਗੂਆਂ ਦੀ ਮੀਟਿੰਗ ’ਚ ਸ਼ਾਮਲ ਹੋਣ ਲਈ ਗ੍ਰੇਟਰ ਨੋਇਡਾ ਜਾ ਰਹੇ ਸਨ। ਟਿਕੈਤ ਅਤੇ ਉਸ ਦੇ ਸਾਥੀਆਂ ਨੂੰ ਯਮੁਨਾ ਐਕਸਪ੍ਰੈਸਵੇਅ 'ਤੇ ਅੱਗੇ ਵਧਣ ਤੋਂ ਰੋਕਣ ਤੋਂ ਬਾਅਦ ਬੱਸ ਰਾਹੀਂ ਤਪਲ ਥਾਣੇ ਲਿਜਾਇਆ ਗਿਆ। ਇੱਕ ਅਧਿਕਾਰਤ ਪੁਲਿਸ ਬੁਲਾਰੇ ਨੇ ਪੁਸ਼ਟੀ ਕੀਤੀ ਕਿ ਰਾਕੇਸ਼ ਟਿਕੈਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਕਿਸਾਨਾਂ ਨੂੰ ਗੌਤਮ ਬੁੱਧ ਨਗਰ, ਨੋਇਡਾ ਜਾਣ ਤੋਂ ਰੋਕ ਰਹੀ ਹੈ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਰਹੀ ਹੈ।

ਟਿਕੈਤ ਨੇ ਕਿਹਾ ਕਿ ਤੁਸੀਂ ਸਾਨੂੰ ਕਦੋਂ ਤੱਕ ਹਿਰਾਸਤ ਵਿੱਚ ਰੱਖੋਗੇ? ਜੇ ਤੁਸੀਂ ਸਾਨੂੰ ਬੰਦ ਰੱਖਿਆ ਤਾਂ ਤੁਸੀਂ ਕਿਸ ਨਾਲ ਗੱਲ ਕਰੋਗੇ? ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਧਿਕਾਰੀਆਂ ਦਾ ਇਹੀ ਰਵੱਈਆ ਜਾਰੀ ਰਿਹਾ ਤਾਂ ਕਿਸਾਨ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਦਰਅਸਲ, ਭਾਰਤੀ ਕਿਸਾਨ ਯੂਨੀਅਨ ਨੇ ਨਰੇਸ਼ ਟਿਕੈਤ ਦੀ ਅਗਵਾਈ ਵਿੱਚ ਮੰਗਲਵਾਰ ਨੂੰ ਮੁਜ਼ੱਫਰਨਗਰ ਦੇ ਸਿਸੌਲੀ ਪਿੰਡ ’ਚ ਕਿਸਾਨ ਭਵਨ ਵਿੱਚ ਇੱਕ ਹੰਗਾਮੀ ਮੀਟਿੰਗ ਬੁਲਾਈ ਸੀ ਅਤੇ ਜ਼ਮੀਨ ਦੇ ਮੁਆਵਜ਼ੇ ਦੇ ਮੁੱਦੇ 'ਤੇ ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਕਿਸਾਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਸੀ। ਅਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।

ਯੂਨੀਅਨ ਦੇ ਯੂਥ ਵਿੰਗ ਦੇ ਪ੍ਰਧਾਨ ਅਨੁਜ ਸਿੰਘ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਨੇ ਬੁੱਧਵਾਰ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਤੋਂ ਆਪਣੇ ਵਰਕਰਾਂ ਅਤੇ ਮੈਂਬਰਾਂ ਨੂੰ ਗ੍ਰੇਟਰ ਨੋਇਡਾ ਦੇ ਜ਼ੀਰੋ ਪੁਆਇੰਟ 'ਤੇ ਇਕੱਠੇ ਹੋਣ ਲਈ ਬੁਲਾਇਆ ਸੀ। ਇਸ ਦੌਰਾਨ, ਬੁੱਧਵਾਰ ਨੂੰ ਗ੍ਰੇਟਰ ਨੋਇਡਾ ਦੇ ਜ਼ੀਰੋ ਪੁਆਇੰਟ 'ਤੇ ਪਿੰਡਾਂ ਦੇ ਸੈਂਕੜੇ ਪ੍ਰਦਰਸ਼ਨਕਾਰੀ ਇਕੱਠੇ ਹੋਏ। ਪਿੰਡ ਵਾਸੀ ਪ੍ਰਸ਼ਾਸਨ ਅਤੇ ਸਥਾਨਕ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਐਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਅਤੇ ਹੋਰ ਲਾਭਾਂ ਦੀ ਮੰਗ ਕਰ ਰਹੇ ਹਨ। ਗੌਤਮ ਬੁੱਧ ਨਗਰ ਪੁਲਿਸ ਨੇ ਮੰਗਲਵਾਰ ਨੂੰ ਅੰਦੋਲਨ ਦੌਰਾਨ ਸੌ ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਕਮਿਸ਼ਨਰ ਲਕਸ਼ਮੀ ਸਿੰਘ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਔਰਤਾਂ ਅਤੇ ਬਜ਼ੁਰਗ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਬਾਅਦ ’ਚ ਰਿਹਾਅ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਸਮਰਥਕ ਅੱਜ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨੋਇਡਾ 'ਚ ਵਿਰੋਧ ਪ੍ਰਦਰਸ਼ਨ ਕਰਨ ਪਹੁੰਚੇ ਸਨ। ਉਨ੍ਹਾਂ ਸਰਕਾਰ ਤੋਂ ਜ਼ਮੀਨ ਐਕਵਾਇਰ ਕਰਨ, ਮੁਆਵਜ਼ਾ ਦੇਣ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਕਬਜ਼ੇ ਦੇ ਮੁੱਦੇ ’ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

ਟਿਕੈਤ ਦੀ ਅਗਵਾਈ 'ਚ ਕਿਸਾਨਾਂ ਦਾ ਕਾਫਲਾ ਯਮੁਨਾ ਐਕਸਪ੍ਰੈਸਵੇਅ ਤੋਂ ਨੋਇਡਾ ਵੱਲ ਵਧ ਰਿਹਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਪੁਲਿਸ ਨੇ ਟਿਕੈਤ ਅਤੇ ਉਸਦੇ ਸਮਰਥਕਾਂ ਨੂੰ ਯਮੁਨਾ ਐਕਸਪ੍ਰੈਸਵੇਅ 'ਤੇ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਸ ਨੂੰ ਤਪਲ ਥਾਣੇ ਲਿਜਾਇਆ ਗਿਆ, ਜਿੱਥੇ ਅਲੀਗੜ੍ਹ ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨੇ ਟਿਕੈਤ ਨਾਲ ਗੱਲ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਟਿਕੈਤ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਰਾਸਤ 'ਚ ਲਿਆ ਗਿਆ ਹੈ।

(For more news apart from Farmer leader Rakesh Tikait, who was going Noida, was taken Tapal police station by police from Yamuna Expressway News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement