ਖੱਡ 'ਚ ਡਿੱਗੀ ਸਕੂਲੀ ਬੱਸ, ਪੰਜ ਬੱਚਿਆਂ ਦੀ ਮੌਤ
Published : Jan 5, 2019, 6:24 pm IST
Updated : Jan 5, 2019, 6:24 pm IST
SHARE ARTICLE
School Bus
School Bus

ਹਿਮਾਚਲ ਪ੍ਰਦੇਸ਼ ਦੇ ਸਿਰਮੌਰ 'ਚ ਸ਼ਨੀਵਾਰ ਦੀ ਸਵੇਰ ਇਕ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇਕ ਸਕੂਲੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਹਿਮਾਚਲ ਪ੍ਰਦੇਸ਼ ...

ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ 'ਚ ਸ਼ਨੀਵਾਰ ਦੀ ਸਵੇਰ ਇਕ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇਕ ਸਕੂਲੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਹਿਮਾਚਲ ਪ੍ਰਦੇਸ਼ ਦੇ ਸ੍ਰੀ ਰੇਣੂਕਾ ਖੇਤਰ 'ਚ ਸਿਰਮੌਰ ਨੇੜੇ ਵਾਪਰੇ ਇਸ ਭਿਆਨਕ ਹਾਦਸੇ ਵਿਚ 5 ਸਕੂਲੀ ਵਿਦਿਆਰਥੀਆਂ ਸਮੇਤ ਡਰਾਈਵਰ ਦੀ ਮੌਤ ਹੋ ਗਈ ਹੈ, ਜਦਕਿ 15 ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ।

AccidentAccident

ਹਾਦਸੇ ਕਿਵੇਂ ਵਾਪਰਿਆ, ਫਿਲਹਾਲ ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚਲ ਸਕਿਆ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਰਾਹਤ ਅਤੇ ਬਚਾਅ ਦਾ ਕੰਮ ਸ਼ੁਰੂ ਕਰ ਦਿਤਾ ਗਿਆ। ਜ਼ਖਮੀ ਬੱਚਿਆਂ ਵਿਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀ ਬੱਚਿਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਭਿਆਨਕ ਹਾਦਸੇ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਅਤੇ ਹਾਦਸੇ ਦੀ ਜਾਂਚ ਦੇ ਆਦੇਸ਼ ਦਿਤੇ ਹਨ।

AccidentAccident

ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਤੁਰਤ ਇਲਾਜ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿਤੇ ਹਨ। ਇਸ ਭਿਆਨਕ ਹਾਦਸੇ ਵਿਚ ਬੱਚਿਆਂ ਦੀ ਮੌਤ ਤੋਂ ਬਾਅਦ ਖੇਤਰ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement