ਦਿੱਲੀ ਬਾਰਡਰ ਧਰਨੇ 'ਤੇ ਡਟੀ 106 ਸਾਲਾ ਬਜ਼ੁਰਗ ਬੀਬੀ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ ਖਰੀਆਂ
Published : Jan 5, 2021, 7:46 pm IST
Updated : Jan 5, 2021, 7:47 pm IST
SHARE ARTICLE
farmer protest
farmer protest

ਕਿਹਾ ਕਿ ਮੈਂ ਕਿਸਾਨ ਦੀ ਧੀ ਹਾਂ, ਮੇਰਾ ਸਾਰਾ ਪਰਿਵਾਰ ਖੇਤੀ ਕਰਦਾ ਹੈ

ਨਵੀਂ ਦਿੱਲੀ, ( ਅਰਪਨ ਕੌਰ  ) :  ਦਿੱਲੀ ਬਾਰਡਰ ‘ਤੇ ਮੋਦੀ ਸਰਕਾਰ ਦੇ ਖ਼ਿਲਾਫ਼ ਦੇਣ ਵਰਦਿਆਂ 106 ਸਾਲਾ ਬੀਬੀ ਨੇ ਕਿਹਾ ਕਿ ਪੰਜਾਬੀਆਂ ਨੇ ਤਾਂ ਅੰਗਰੇਜ਼ਾਂ ਨੂੰ ਦੇਸ਼ ਵਿੱਚ ਨਹੀਂ ਬਚੇ ਦਿੱਤਾ , ਫਿਰ ਤੇਰੇ ਬਣਾਏ ਕਾਨੂੰਨ ਤਾਂ ਕਿੱਥੋਂ ਬਚਣਗੇ ।  ਹੁਸ਼ਿਆਰਪੁਰ ਜ਼ਿਲ੍ਹੇ ਤੋਂ ਪਹੁੰਚੀ ਬਜੁਰਗ ਬੀਬੀ ਬਖਸ਼ੀਸ਼ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ, ਜਿਸ ਦੇ ਖਿਲਾਫ ਦੇਸ਼ ਦੇ ਕਿਸਾਨ ਇੱਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ ।

  photophotoਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਲਈ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਅੰਗਰੇਜ਼ਾਂ ਨੂੰ ਦੇਸ਼ ਵਿਚੋਂ ਭਜਾਇਆ ਹੁਣ ਫੇਰ ਦੇਸ਼ ਦੇ ਕਿਸਾਨ ਪੰਜਾਬੀਆਂ ਦੀ ਅਗਵਾਈ ਵਿੱਚ ਸੰਘਰਸ਼ ਕਰ ਰਹੇ ਹਨ, ਕਿਸਾਨ ਜਿਤ ਕੇ ਹੀ ਵਾਪਸ ਆਪਣੇ ਘਰਾਂ ਨੂੰ ਜਾਣਗੇ ।  ਬੀਬੀ ਬਖਸ਼ੀਸ਼ ਕੌਰ ਨੇ ਕਿਹਾ ਕਿ ਮੈਂ ਪਿਛਲੇ ਕਈ ਦਿਨਾਂ ਤੋਂ ਇਸੇ ਧਰਨੇ ਵਿੱਚ ਮੌਜੂਦ ਹਾਂ ।

photophotoਉਨ੍ਹਾਂ ਕਿਹਾ ਕਿ ਇਸ ਧਰਨੇ ਵਿਚ ਲੋਕਾਂ ਦੇ ਬੁਲੰਦ ਹਨ ਅਤੇ ਧਰਨੇ ਵਾਲੀ ਜਗ੍ਹਾ ਕਿਸੇ ਵੀ ਚੀਜ ਦੀ ਕਮੀ ਨਹੀਂ, ਇਰ ਧਰਨਾ ਸਾਨੂੰ ਆਪਣੇ ਘਰ ਦੀ ਤਰ੍ਹਾਂ ਲੱਗ ਰਿਹਾ ਹੈ, ਉਨ੍ਹਾਂ ਕਿਹਾ ਕਿ ਮੈਂ ਕਿਸਾਨ ਦੀ ਧੀ ਹਾਂ, ਮੇਰਾ ਸਾਰਾ ਪਰਿਵਾਰ ਖੇਤੀ ਕਰਦਾ ਹੈ, ਪਰ ਕੇਂਦਰ ਸਰਕਾਰ ਕਾਨੂੰਨ ਪਾਸ ਕਰਕੇ ਸਾਡੀਆਂ ਜ਼ਮੀਨਾਂ ਅਬਾਨੀਆਂ ਅਡਾਈਆਂ ਨੂੰ ਦੇਣਾ ਚਹੁੰਦੀ ਹੈ । ਅਸੀਂ ਕਿਸਾਨੀ ਬਿੱਲਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਦੇ ਖ਼ਿਲਾਫ਼ ਡਟ ਕੇ ਸੰਘਰਸ਼ ਕਰ ਰਹੇ ਹਾਂ ।

photophotoਬੀਬੀ ਨੇ ਕਿਹਾ ਕਿ ਦੇਸ਼ ਦੇ ਕਿਸਾਨ ਅੱਤਵਾਦੀ ਨਹੀਂ ਹਨ ਸਗੋਂ ਦੇਸ਼ ਦਾ ਅੰਨਦਾਤਾ ਹੈ, ਦੇਸ਼ ਲੋਕਾਂ ਦਾ ਢਿੱਡ ਭਰਦਾ ਹੈ । ਸਰਕਾਰ ਆਪਣਾ ਅੜੀਅਲ ਰਵੱਈਏ ਛੱਡ ਕੇ ਕਿਸਾਨਾਂ ਦੀ ਗੱਲ ਜਰੂਰ ਸੁਣਨੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਦੀਆਂ ਮੰਗਾਂ ਮੰਨ ਕੇ ਸੰਘਰਸ਼ ਨੂੰ ਖਤਮ ਕਰਨਾ ਚਹੀਦਾ ਹੈ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM
Advertisement