ਗੁੱਸੇ ਵਿਚ ਆਇਆ ਕਿਸਾਨ ਆਗੂ, RSS ਮੁਖੀ ਅਤੇ ਪ੍ਰਧਾਨ ਮੰਤਰੀ ਮੋਦੀ ਲਈ ਕਹੀ ‘ਵੱਡੀ ਗੱਲ’
Published : Jan 5, 2021, 6:11 pm IST
Updated : Jan 5, 2021, 6:11 pm IST
SHARE ARTICLE
Kisan Leader
Kisan Leader

ਆਰਐਸਐਸ ਮੁਖੀ ਮੋਹਨ ਭਾਗਵਤ ਤੇ ਸੰਗਠਨ ਦੇ ਮੁੱਖ ਦਫਤਰ ਨੂੰ ਉਡਾਉਣ ਦੀ ਦਿੱਤੀ ਧਮਕੀ

ਬੈਤੂਲ : ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸੇਕ ਦੇਸ਼ ਦੇ ਕੋਨੇ-ਕੋਨੇ ਵਿਚ ਪਹੁੰਚਣ ਲੱਗਾ ਹੈ। ਇਸੇ ਵੱਡੀ ਗਿਣਤੀ ਕਿਸਾਨਾਂ ਦਾ ਦਿੱਲੀ ਵੱਲ ਕੂਚ ਕਰਨਾ ਲਗਾਤਾਰ ਜਾਰੀ ਹੈ। ਸੱਤ ਗੇੜ ਦੀ ਗੱਲਬਾਤ ਤੋਂ ਬਾਅਦ ਵੀ ਕੇਂਦਰ ਦਾ ਅੜੀਅਲ ਵਤੀਰਾ ਜਾਰੀ ਹੈ। ਦੂਜੇ ਪਾਸੇ ਖੇਤੀ ਕਾਨੂੰਨਾਂ ਵੀ ਵਾਪਸੀ ਤੋਂ ਘੱਟ ਕੁੱਝ ਵੀ ਸਵੀਕਾਰ ਨਾ ਕਰਨ ਲਈ ਬਜਿੱਦ ਕਿਸਾਨਾਂ ਦਾ ਸਬਰ ਹੁਣ ਗੁੱਸੇ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ।

Kisan LeaderKisan Leader

ਭਾਵੇਂ ਦਿੱਲੀ ਦੀਆਂ ਬਰੂਹਾਂ ਤੇ ਚੱਲ ਰਹੀਆਂ ਕਿਸਾਨ ਸਟੇਜਾਂ ‘ਤੇ ਅਜੇ ਤਕ ਨੱਪੀ-ਤੋਲਵੀਂ ਸ਼ਬਦਾਵਲੀ ਵਰਤੀ ਜਾ ਰਹੀ ਹੈ, ਪਰ ਦੇਸ਼ ਦੇ ਦੂਜੇ ਹਿੱਸਿਆਂ ਵਿਚ ਕਿਸਾਨਾਂ ਦਾ ਸਬਰ ਜਵਾਬ ਦੇਂਦਾ ਪ੍ਰਤੀਤ ਹੋ ਰਿਹਾ ਹੈ। ਇਸ ਦੀ ਵੰਨਗੀ ਮੱਧ ਪ੍ਰਦੇਸ਼ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਕਿਸਾਨ ਆਗੂ ਨੇ ਤੱਤੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਮੱਧ ਪ੍ਰਦੇਸ਼ ਦੇ ਬੈਤੂਲ ਵਿਚ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਅਰੁਣ ਵਨਕਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਨਾ ਗੁੱਸੇ ਵਿਚ ਆ ਗਏ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੂੰ ਲੈ ਕੇ ਸਖਤ ਟਿੱਪਣੀ ਕਰ ਦਿੱਤੀ ਹੈ।

Kisan LeaderKisan Leader

ਨਾਗਪੁਰ ਤੋਂ ਦਿੱਲੀ ਜਾਂਦੇ ਸਮੇਂ, ਉਨ੍ਹਾਂ ਬੇਤੂਲ ਦੇ ਮੁਲਤਾਈ 'ਚ ਆਰਐਸਐਸ ਮੁਖੀ ਮੋਹਨ ਭਾਗਵਤ ਤੇ ਸੰਗਠਨ ਦੇ ਮੁੱਖ ਦਫਤਰ ਨੂੰ ਉਡਾਉਣ ਤਕ ਦੀ ਧਮਕੀ ਦਿੱਤੀ ਹੈ। ਵਨਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੀ ਕਹਿ ਦਿਤਾ ਕਿ PM ਕੋਲ ਆਤਮ ਹੱਤਿਆ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੋਵੇਗਾ। ਵਨਕਰ ਨੇ ਇਹ ਬਿਆਨ ਮਹਾਰਾਸ਼ਟਰ ਤੋਂ ਦਿੱਲੀ ਜਾ ਰਹੇ ਕਿਸਾਨਾਂ ਦੇ ਸਵਾਗਤ ਤੋਂ ਬਾਅਦ ਦਿੱਤਾ।

Kisan LeaderKisan Leader

ਉਨ੍ਹਾਂ ਨੇ ਇਹ ਟਿੱਪਣੀ ਸਰਕਾਰ ਵਲੋਂ ਕਿਸਾਨਾਂ ‘ਤੇ ਸਖਤੀ ਕਰਨ ਦੇ ਸੰਦਰਭ ਵਿਚ ਕੀਤੀ ਕਿ "ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ‘ਤੇ ਗੋਲੀ ਚਲਾਉਣ ਦਾ ਹੁਕਮ ਨਹੀਂ ਦੇ ਸਕਦੇ, ਕਿਉਂਕਿ ਅਜਿਹਾ ਕਰਨ ਦੀ ਸੂਰਤ ਵਿਚ ਫੌਜ ਦੇ ਜਵਾਨ ਬਵਾਗਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਅਜਿਹਾ ਕਦਮ ਚੁਕਦੀ ਹੈ ਤਾਂ ਅਸੀਂ ਮੋਹਨ ਭਾਗਵਤ ਅਤੇ ਆਰਐਸਐਸ ਦੇ ਹੈੱਡਕੁਆਰਟਰ ਨੂੰ ਉਡਾਣ ਤੋਂ ਸੰਕੋਚ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਵਿਚ ਪ੍ਰਵੇਸ਼ ਕਰ ਚੁਕੇ ਹਨ ਅਤੇ ਪ੍ਰਧਾਨ ਮੰਤਰੀ ਸਾਹਮਣੇ ਇਕ ਹੀ ਰਸਤਾ ਹੈ, ਜਾਂ ਤਾਂ ਕਾਨੂੰਨ ਵਾਪਸ ਲੈ ਲੈਣ ਨਹੀਂ ਤਾਂ ਉਨ੍ਹਾਂ ਨੂੰ ਖੁਦਕੁਸ਼ੀ ਕਰਨੀ ਪਏਗੀ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਭਾਅ ਦੀ ਹਿਟਲਰ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਪੈਰ ਪਿੱਛੇ ਨਹੀਂ ਪੁੱਟੇਗਾ ਅਜਿਹੇ ਵਿਚ ਉਨ੍ਹਾਂ ਕੋਲ ਖੁਦਕੁਸ਼ੀ ਤੋਂ ਇਲਾਵਾ ਕੋਈ ਚਾਰਾ ਨਹੀਂ ਹੋਵੇਗਾ।"

Location: India, Madhya Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement