
ਮ੍ਰਿਤਕਾਂ ਦੇ ਵਾਰਿਸਾਂ ਨੂੰ ਮਿਲੇਗਾ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ
ਬੈਂਗਲੂਰ: ਕਰਨਾਟਕ ਦੇ ਚਿਨਚਨੂਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਕਾਰ ਦਰੱਖਤ ਨਾਲ ਟਕਰਾ ਗਈ। ਇਸ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਘਟਨਾ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਹਸਪਤਾਲ ਲਿਜਾਂਦੇ ਸਮੇਂ ਇੱਕ ਵਿਅਕਤੀ ਦੀ ਜਾਨ ਚਲੀ ਗਈ।
ਪੁਲਿਸ ਦਾ ਕਹਿਣਾ ਹੈ ਕਿ ਸ਼ਰਧਾਲੂਆਂ ਦਾ ਇਹ ਸਮੂਹ ਬੇਲਾਗਾਵੀ ਦੇ ਹੁਲਕੁੰਡ ਪਿੰਡ ਤੋਂ ਸਾਵਦੱਤੀ ਦੇ ਯਲੰਮਾ ਮੰਦਰ ਜਾ ਰਿਹਾ ਸੀ। ਰਸਤੇ 'ਚ ਡਰਾਈਵਰ ਨੇ ਗੱਡੀ 'ਤੇ ਕੰਟਰੋਲ ਗੁਆ ਦਿੱਤਾ ਅਤੇ ਇਹ ਇਕ ਦਰੱਖਤ ਨਾਲ ਜਾ ਟਕਰਾਈ। ਕਰਨਾਟਕ ਦੇ ਸਿੰਚਾਈ ਮੰਤਰੀ ਗੋਵਿੰਦ ਕਰਜੋਲ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।