ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ

By : KOMALJEET

Published : Jan 5, 2023, 8:46 am IST
Updated : Jan 5, 2023, 8:46 am IST
SHARE ARTICLE
Dr. Jagmohan Singh Raju
Dr. Jagmohan Singh Raju

ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ

ਚੰਡੀਗੜ੍ਹ : ਕੌਮੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ: ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐਸ.) ਨੂੰ ਘੱਟ ਗਿਣਤੀ ਮਾਮਲਿਆਂ ਦੇ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ।

ਸਲਾਹਕਾਰ ਦੇ ਤੌਰ ’ਤੇ, ਡਾ. ਜਗਮੋਹਨ ਸਿੰਘ ਰਾਜੂ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਅਤੇ ਵਿਕਾਸ ਲਈ ਕਮਿਸ਼ਨ ਨੂੰ ਅਪਣੇ ਜਨਾਦੇਸ਼ ਦੀ ਪ੍ਰਾਪਤੀ ਲਈ ਸਹਾਇਤਾ, ਸਲਾਹ ਅਤੇ ਮਾਰਗ ਦਰਸ਼ਨ ਕਰਨਗੇ। 

ਉਹ ਕਲਿਆਣਕਾਰੀ ਯੋਜਨਾਵਾਂ ਨੂੰ ਅੱਗੇ ਵਧਾਉਣ ਲਈ ਸਿੱਖ ਭਾਈਚਾਰੇ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ  ਚੁਕਣਗੇ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕਮਿਊਨਿਟੀ ਮੀਟਿੰਗਾਂ ਦਾ ਪ੍ਰਬੰਧ ਕਰਨਗੇ।

ਡਾ: ਜਗਮੋਹਨ ਸਿੰਘ ਰਾਜੂ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਇਹ ਜ਼ਿੰਮੇਵਾਰੀ ਸੌਂਪਣ ਲਈ ਧਨਵਾਦ ਕਰਦਿਆਂ ਕਿਹਾ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ, ਸਿੱਖ ਧਰਮ ਅਤੇ ਪੰਜਾਬ ਦੋਵੇਂ ਹੀ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਪ੍ਰਤੀਰੂਪ ਹਨ। ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਸਤਿਕਾਰਯੋਗ ਸਿੱਖ ਗੁਰੂਆਂ ਅਤੇ ਬਹੁਤ ਸਾਰੇ ਸੰਤਾਂ ਦੀ ਬਾਣੀ ਸ਼ਾਮਲ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement