ਕਾਂਝਵਾਲਾ ਹਾਦਸਾ: ਮੁਲਜ਼ਮਾਂ ਨੂੰ ‘ਬਚਾਉਣ ਦੀ ਕੋਸ਼ਿਸ਼’ ਕਰ ਰਹੇ ਦੋ ਵਿਅਕਤੀਆਂ ਦੀ ਭਾਲ ਵਿਚ ਜੁਟੀ ਪੁਲਿਸ
Published : Jan 5, 2023, 2:58 pm IST
Updated : Jan 5, 2023, 2:58 pm IST
SHARE ARTICLE
Kanjhawala hit-and-run case: Delhi Police in search of two more involved in crime
Kanjhawala hit-and-run case: Delhi Police in search of two more involved in crime

ਫਿਲਹਾਲ ਇਹ ਦੋਵੇਂ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿਚ ਨਹੀਂ ਹਨ। ਇਹਨਾਂ ਦੀ ਭਾਲ ਜਾਰੀ ਹੈ। 

 

ਨਵੀਂ ਦਿੱਲੀ: ਕਾਂਝਵਾਲਾ ਮਾਮਲੇ 'ਚ ਦਿੱਲੀ ਪੁਲਿਸ ਦੇ ਸਾਹਮਣੇ ਕੁਝ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਨੂੰ ਇਸ ਮਾਮਲੇ ਵਿਚ ਦੋ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਬਾਰੇ ਵੀ ਪਤਾ ਲੱਗਿਆ ਹੈ। ਸਪੈਸ਼ਲ ਸੀਪੀ ਸਾਗਰਪ੍ਰੀਤ ਹੁੱਡਾ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ, ''ਇਸ ਮਾਮਲੇ 'ਚ ਦੋ ਹੋਰ ਲੋਕ ਸ਼ਾਮਲ ਸਨ। ਇਹਨਾਂ ਵਿਚੋਂ ਇਕ ਕਾਰ ਵਿਚ ਬੈਠੇ ਵਿਅਕਤੀ ਦਾ ਭਰਾ ਹੈ। ਦੋਵਾਂ ਨੂੰ ਇਸ ਘਟਨਾ ਦਾ ਪਤਾ ਸੀ। ਫਿਲਹਾਲ ਇਹ ਦੋਵੇਂ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿਚ ਨਹੀਂ ਹਨ। ਇਹਨਾਂ ਦੀ ਭਾਲ ਜਾਰੀ ਹੈ”। 

ਇਹ ਵੀ ਪੜ੍ਹੋ: 300 ਅਵਾਰਾ ਕੁੱਤਿਆਂ ਦੀ ਮਸੀਹਾ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ, MCD ਦੀ ਕਾਰਵਾਈ ’ਤੇ ਲਗਾਈ ਰੋਕ

ਦਿੱਲੀ ਪੁਲਿਸ ਨੇ ਕਿਹਾ ਕਿ ਉਹ ਉਹਨਾਂ ਦੋ ਲੋਕਾਂ ਦੀ ਭਾਲ ਵਿਚ ਜੁਟੀ ਹੈ, ਜਿਨ੍ਹਾਂ ’ਤੇ ਕਾਂਝਵਾਲਾ ਹਾਦਸੇ ਦੇ ਮੁਲਜ਼ਮਾਂ ਨੂੰ ‘ਬਚਾਉਣ ਦੀ ਕੋਸ਼ਿਸ਼’ ਕਰਨ ਦਾ ਸ਼ੱਕ ਹੈ। ਦਰਅਸਲ ਕਾਂਝਵਾਲਾ ਵਿਚ 20 ਸਾਲਾ ਲੜਕੀ ਦੀ ਸਕੂਟੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਲੜਕੀ ਨੂੰ ਸੁਲਤਾਨਪੁਰੀ ਤੋਂ ਕਾਂਝਵਾਲਾ ਤੱਕ ਕਰੀਬ 12 ਕਿਲੋਮੀਟਰ ਤੱਕ ਕਾਰ ਹੇਠਾਂ ਘਸੀਟਿਆ ਗਿਆ। ਇਸ ਘਟਨਾ ਵਿਚ ਲੜਕੀ ਦੀ ਮੌਤ ਹੋ ਗਈ, ਮਾਮਲੇ ਵਿਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਅਸਾਮ ਰੈਜੀਮੈਂਟ ਨੇ ਮਨਾਇਆ ਬ੍ਰਿਗੇਡੀਅਰ ਐਸ.ਐਸ. ਚੌਧਰੀ (ਸੇਵਾਮੁਕਤ) ਦਾ 100ਵਾਂ ਜਨਮ ਦਿਨ  

ਪੁਲਿਸ ਨੇ ਦੱਸਿਆ ਕਿ 18 ਦਲ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹਰ ਪਹਿਲੂ ’ਤੇ ਗੌਰ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਪੁਲਿਸ ਕਮਿਸ਼ਨਰ (ਲਾਅ ਐਂਡ ਆਰਡਰ) ਸਾਗਰ ਪ੍ਰੀਤ ਹੁੱਡਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਕਾਲ ਡਿਟੇਲ ਰਿਕਾਰਡ ਦੇ ਆਧਾਰ 'ਤੇ ਦੋ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਅਤੇ ਪੁਲਿਸ ਉਹਨਾਂ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ: ਹਲਦਵਾਨੀ 'ਚ ਨਹੀਂ ਚੱਲੇਗਾ ਬੁਲਡੋਜ਼ਰ, ਸੁਪਰੀਮ ਕੋਰਟ ਨੇ ਫੈਸਲੇ ’ਤੇ ਲਗਾਈ ਰੋਕ 

ਉਹਨਾਂ ਨੇ ਕਿਹਾ ਕਿ ਦੋ ਵਿਅਕਤੀ, ਜਿਨ੍ਹਾਂ ਦੀ ਪਛਾਣ ਆਸ਼ੂਤੋਸ਼ ਅਤੇ ਅੰਕੁਸ਼ ਵਜੋਂ ਹੋਈ ਹੈ, ਕਥਿਤ ਤੌਰ 'ਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਸਾਰੇ ਪੰਜ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲੜਕੀ ਅਤੇ ਮੁਲਜ਼ਮ ਇਕ ਦੂਜੇ ਨੂੰ ਨਹੀਂ ਜਾਣਦੇ ਸਨ।

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement