
ਸਮਾਪਤੀ ਸਮਾਰੋਹ 6 ਜਨਵਰੀ ਨੂੰ ਹੈ।
ਹਰਿਆਣਾ- ਬੀਤੇ ਦਿਨੀਂ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਜੂਨੀਅਰ ਕੋਚ ਨੇ ਛੇੜਛਾੜ ਦੇ ਦੋਸ਼ ਲਗਾਏ ਸਨ ਪਰ ਹਿਸਾਰ ਸਥਿਤ ਚੌਧਰੀ ਚਰਨ ਸਿੰਘ ਯੂਨੀਵਰਸਿਟੀ 'ਚ 6ਵੀਂ ਏਲੀਟ ਪੁਰਸ਼ ਰਾਸ਼ਟਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ 'ਚ ਉਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਹੈ। ਸਮਾਪਤੀ ਸਮਾਰੋਹ 6 ਜਨਵਰੀ ਨੂੰ ਹੈ।
ਪ੍ਰਬੰਧਕਾਂ ਵੱਲੋਂ ਆਪਣੇ ਮੁੱਖ ਮਹਿਮਾਨ ਵੱਜੋਂ ਬੁਲਾਏ ਜਾਣ ਦਾ ਸੱਦਾ ਪੱਤਰ ਹਾਲੇ ਵੀ ਬੋਰਡ ’ਤੇ ਛਪਿਆ ਹੋਇਆ ਹੈ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਪੰਚਾਇਤ ਮੰਤਰੀ ਦੇਵੇਂਦਰ ਬਬਲੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦੋਂਕਿ ਨਗਰ ਨਿਗਮ ਦੇ ਮੰਤਰੀ ਕਮਲ ਗੁਪਤਾ ਨੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਹ ਮੁਕਾਬਲਾ 31 ਦਸੰਬਰ ਨੂੰ ਸ਼ੁਰੂ ਹੋਇਆ ਸੀ ਅਤੇ ਇਸ ਵਿੱਚ ਦੇਸ਼ ਦੇ 500 ਦੇ ਕਰੀਬ ਨਾਮੀ ਮੁੱਕੇਬਾਜ਼ ਹਿੱਸਾ ਲੈ ਰਹੇ ਹਨ। ਖੇਡ ਮੰਤਰੀ ਸੰਦੀਪ ਸਿੰਘ ਨੇ ਆਪਣੇ 'ਤੇ ਲੱਗੇ ਛੇੜਛਾੜ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕੋਈ ਸਿਆਸੀ ਸਾਜ਼ਿਸ਼ ਹੈ।
ਸੰਦੀਪ ਸਿੰਘ ਦੀ ਗ੍ਰਿਫ਼ਤਾਰੀ ਲਈ ‘ਖਾਪ ਪੰਚਾਇਤਾਂ’ ਨੇ ਮੀਟਿੰਗ ਕੀਤੀ। ਮਹਿਲਾ ਕੋਚ ਨੇ ਵੀ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਦੂਜੇ ਪਾਸੇ ‘ਖਾਪ ਪੰਚਾਇਤਾਂ’ ਨੇ ਅੱਜ ਦਿੱਲੀ ਵਿੱਚ ਮੀਟਿੰਗ ਬੁਲਾਈ ਹੈ।