AAP nominates Swati Maliwal: ‘ਆਪ’ ਨੇ ਸਵਾਤੀ ਮਾਲੀਵਾਲ ਨੂੰ ਰਾਜ ਸਭਾ ਭੇਜਣ ਦਾ ਕੀਤਾ ਐਲਾਨ
Published : Jan 5, 2024, 1:55 pm IST
Updated : Jan 5, 2024, 1:55 pm IST
SHARE ARTICLE
AAP nominates DCW chief Swati Maliwal for Rajya Sabha
AAP nominates DCW chief Swati Maliwal for Rajya Sabha

ਦਿੱਲੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਹਨ ਸਵਾਤੀ ਮਾਲੀਵਾਲ

AAP nominates Swati Maliwal: ਆਮ ਆਦਮੀ ਪਾਰਟੀ ਨੇ ਸ਼ੁਕਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੇ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਅਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਸੰਜੇ ਸਿੰਘ ਅਤੇ ਐੱਨ.ਡੀ. ਗੁਪਤਾ ਨੂੰ ਵੀ ਉੱਪਰੀ ਸਦਨ ਵਿਚ ਦੂਜੀ ਵਾਰ ਲਈ ਮੁੜ ਨਾਮਜ਼ਦ ਕੀਤਾ ਹੈ।

ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਨਾਮਜ਼ਦਗੀਆਂ ਦਾ ਐਲਾਨ ਕੀਤਾ। ਇਕ ਸੂਤਰ ਨੇ ਦਸਿਆ, “ਡੀ.ਸੀ.ਡਬਲਿਊ. ਦੀ ਮੁਖੀ ਸਵਾਤੀ ਮਾਲੀਵਾਲ ਨੂੰ ਪਹਿਲੀ ਵਾਰ ਨਾਮਜ਼ਦ ਕੀਤਾ ਗਿਆ ਹੈ। ਕਮੇਟੀ ਨੇ ਸੰਜੇ ਸਿੰਘ ਅਤੇ ਐੱਨ.ਡੀ. ਗੁਪਤਾ ਨੂੰ ਰਾਜ ਸਭਾ ਮੈਂਬਰ ਵਜੋਂ ਅਪਣੇ ਦੂਜੇ ਕਾਰਜਕਾਲ ਲਈ ਮੁੜ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੂਤਰ ਨੇ ਦਸਿਆ ਕਿ ਰਾਜ ਸਭਾ ਮੈਂਬਰ ਵਜੋਂ ਸੁਸ਼ੀਲ ਕੁਮਾਰ ਗੁਪਤਾ ਦਾ ਕਾਰਜਕਾਲ ਇਸ ਮਹੀਨੇ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਹਰਿਆਣਾ ਦੀ ਚੋਣ ਰਾਜਨੀਤੀ ਵਿਚ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ, ਜਿਥੇ 'ਆਪ' ਇਸ ਸਾਲ ਦੇ ਅੰਤ ਵਿਚ ਚੋਣਾਂ ਲੜਨਾ ਚਾਹੁੰਦੀ ਹੈ।

ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਸੰਜੇ ਸਿੰਘ ਨੂੰ ਅਦਾਲਤ ਨੇ ਰਾਜ ਸਭਾ ਮੈਂਬਰ ਵਜੋਂ ਮੁੜ ਨਾਮਜ਼ਦਗੀ ਲਈ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਨ ਦੀ ਇਜਾਜ਼ਤ ਦੇ ਦਿਤੀ ਹੈ।

(For more Punjabi news apart from  AAP nominates DCW chief Swati Maliwal for Rajya Sabha, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement