ਸਿੱਖ ਫ਼ਾਰ ਜਸਟਿਸ 'ਤੇ ਵਧਿਆ 5 ਸਾਲ ਦਾ ਬੈਨ, ਸਰਕਾਰ ਦੇ ਫ਼ੈਸਲੇ ਨੂੰ UAPA ਟ੍ਰਿਬਿਊਨਲ ਨੇ ਸਹੀ ਦੱਸਿਆ
Published : Jan 5, 2025, 11:05 am IST
Updated : Jan 5, 2025, 11:12 am IST
SHARE ARTICLE
5 years ban extended on Sikhs for Justice
5 years ban extended on Sikhs for Justice

ਅੱਤਵਾਦੀ ਸੰਗਠਨਾਂ ਨਾਲ ਦੱਸਿਆ ਜਾ ਰਿਹੈ SFJ ਦਾ ਸਬੰਧ

ਖ਼ਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਸੰਗਠਨ 'ਸਿੱਖਸ ਫ਼ਾਰ ਜਸਟਿਸ' (ਐਸਐਫ਼ਜੇ) 'ਤੇ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਪੰਜ ਸਾਲ ਦੀ ਪਾਬੰਦੀ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ।

2019 ਤੋਂ ਪਾਬੰਦੀਸ਼ੁਦਾ ਇਸ ਸੰਗਠਨ 'ਤੇ ਪਾਬੰਦੀ ਨੂੰ ਅਗਲੇ 5 ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਦਿੱਲੀ ਹਾਈ ਕੋਰਟ ਦੇ ਜੱਜ ਅਤੇ ਯੂਏਪੀਏ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਅਨੂਪ ਕੁਮਾਰ ਮੈਂਦਿਰੱਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਬੂਤ ਸਪੱਸ਼ਟ ਕਰਦੇ ਹਨ ਕਿ SFJ ਦੇ ਖ਼ਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਸਬੰਧ ਹਨ।

ਇਸ ਤੋਂ ਇਲਾਵਾ ਇਹ ਸੰਗਠਨ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਨਾਲ ਮਿਲ ਕੇ ਪੰਜਾਬ 'ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement