Porbandar Helicopter Crash : ਗੁਜਰਾਤ ਦੇ ਪੋਰਬੰਦਰ 'ਚ ਵੱਡਾ ਹਾਦਸਾ, ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ, 3 ਲੋਕਾਂ ਦੀ ਮੌਤ

By : BALJINDERK

Published : Jan 5, 2025, 2:27 pm IST
Updated : Jan 5, 2025, 2:27 pm IST
SHARE ARTICLE
File Photo
File Photo

Porbandar Helicopter Crash : ਹੈਲੀਕਾਪਟਰ ’ਚ ਤਕਨੀਕੀ ਖ਼ਰਾਬੀ ਆਉਣ ਕਾਰਨ ਵਾਪਰਿਆ ਹਾਦਸਾ

Porbandar Helicopter Crash News in Punjabi :  ਗੁਜਰਾਤ ਦੇ ਪੋਰਬੰਦਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕੋਸਟ ਗਾਰਡ ਦੇ ਏਅਰ ਇਨਕਲੇਵ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਕੋਸਟ ਗਾਰਡ ਏਅਰ ਇਨਕਲੇਵ  ਤੋਂ ਉਡਾਣ ਭਰਦੇ ਸਮੇਂ ਹੈਲੀਕਾਪਟਰ ਵਿਚ ਤਕਨੀਕੀ ਖ਼ਰਾਬੀ ਆ ਗਈ ਤੇ ਉਹ ਹਾਦਸਾਗ੍ਰਸਤ ਹੋ ਗਿਆ। ਉਸ ਸਮੇਂ ਹੈਲੀਕਾਪਟਰ ’ਚ ਦੋ ਪਾਇਲਟਾਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ।

ਜਾਣਕਾਰੀ ਅਨੁਸਾਰ ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਸਬੰਧਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from Major accident in Gujarat's Porbandar, Coast Guard helicopter crashed, 3 people died News in Punjabi  News in Punjabi, stay tuned to Rozana Spokesman)

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement