
Singrauli News: ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Singrauli Madhya Pradesh 4 youth dead body news : ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਇਕ ਘਰ ਦੇ ਸੈਪਟਿਕ ਟੈਂਕ 'ਚੋਂ 4 ਲਾਸ਼ਾਂ ਮਿਲੀਆਂ ਹਨ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਸੈਪਟਿਕ ਟੈਂਕ ਨੂੰ ਖੋਲ੍ਹਿਆ ਗਿਆ। ਇਸ ਵਿੱਚ ਚਾਰ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਤੋਂ ਵੀ ਜਾਣਕਾਰੀ ਲਈ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਚਾਰੇ ਨੌਜਵਾਨ ਦੋਸਤ ਸਨ ਅਤੇ 1 ਜਨਵਰੀ ਨੂੰ ਨਵਾਂ ਸਾਲ ਮਨਾਉਣ ਲਈ ਘਰੋਂ ਨਿਕਲੇ ਸਨ। ਫ਼ਿਲਹਾਲ ਲਾਸ਼ ਦਾ ਪੰਚਨਾਮਾ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਕਤਲ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ।